ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਮਨੁੱਖੀ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

News Online
1 Min Read

ਆਪਣਾ ਪੰਜਾਬ ਮੀਡੀਆ: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਗਣਤੰਤਰ ਦਿਵਸ `ਤੇ ਸਿ਼ਮਲਾ ਵਿੱਚ ਰਾਸ਼ਟਰੀ ਝੰਡਾ ਲਹਿਰਾਉਣ ਸੰਬੰਧੀ ਮਨੁੱਖੀ ਬੰਬ ਹਮਲੇ ਦੀ ਧਮਕੀ ਮਿਲੀ ਹੈ। ਇਹ ਧਮਕੀ ਜਿ਼ਲ੍ਹਾ ਡਿਪਟੀ ਕਮਿਸ਼ਨਰ, ਸ਼ਿਮਲਾ ਦੇ ਅਧਿਕਾਰਤ ਈਮੇਲ ਪਤੇ `ਤੇ ਭੇਜੀ ਗਈ ਸੀ ਅਤੇ 26 ਜਨਵਰੀ ਦੇ ਸਮਾਗਮ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਧਮਕੀ ਭਰਿਆ ਈਮੇਲ ਇੱਕ ਅਣਪਛਾਤੇ ਆਈਡੀ ਤੋਂ ਭੇਜਿਆ ਗਿਆ ਸੀ।
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਡਿਪਟੀ ਕਮਿਸ਼ਨਰ ਦਫ਼ਤਰ ਨੇ ਤੁਰੰਤ ਇਸਨੂੰ ਸਿ਼ਮਲਾ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਪੀ) ਦੇ ਧਿਆਨ ਵਿੱਚ ਲਿਆਂਦਾ, ਜਿਸ ਤੋਂ ਬਾਅਦ ਸਦਰ ਪੁਲਿਸ ਸਟੇਸ਼ਨ, ਸਿ਼ਮਲਾ ਵਿੱਚ ਮਾਮਲਾ ਦਰਜ ਕੀਤਾ ਗਿਆ। ਪੁਲਿਸ ਨੇ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Share This Article
Leave a Comment

Leave a Reply