11 ਸਾਲਾਂ ’ਚ ਭਾਰਤ ਦੀ ਆਰਥਿਕ ਨੀਂਹ ਹੋਈ ਮਜ਼ਬੂਤ : ਦਰੋਪਦੀ ਮੁਰਮੂ

News Online
1 Min Read

ਆਪਣਾ ਪੰਜਾਬ ਮੀਡੀਆ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸੰਸਦ ਦੇ ਸਾਂਝੇ ਇਜਲਾਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ 11 ਸਾਲਾਂ ਵਿੱਚ ਭਾਰਤ ਦੀ ਆਰਥਿਕ ਨੀਂਹ ਕਾਫ਼ੀ ਮਜ਼ਬੂਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਨੀਤੀਆਂ ਕਾਰਨ ਮਹਿੰਗਾਈ ਕਾਬੂ ਹੇਠ ਰਹੀ, ਲੋਕਾਂ ਦੀ ਆਮਦਨ ਅਤੇ ਖਰੀਦ ਸ਼ਕਤੀ ਵਿੱਚ ਵਾਧਾ ਹੋਇਆ ਹੈ। ਕੌਮਾਂਤਰੀ ਸੰਕਟਾਂ ਦੇ ਬਾਵਜੂਦ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਵੱਡੀ ਅਰਥਵਿਵਸਥਾ ਬਣਿਆ ਹੋਇਆ ਹੈ।

ਰਾਸ਼ਟਰਪਤੀ ਨੇ ਯੂਰੋਪੀਅਨ ਯੂਨੀਅਨ ਨਾਲ ਹੋਏ ਮੁਕਤ ਵਪਾਰ ਸਮਝੌਤੇ ਨੂੰ ਅਹਿਮ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਉਤਪਾਦਨ ਅਤੇ ਸੇਵਾ ਖੇਤਰ ਨੂੰ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ। ਉਨ੍ਹਾਂ ਜੀਐੱਸਟੀ ਸੁਧਾਰਾਂ ਅਤੇ 12 ਲੱਖ ਰੁਪਏ ਤੱਕ ਦੀ ਆਮਦਨ ਨੂੰ ਟੈਕਸ ਮੁਕਤ ਕਰਨ ਦੇ ਫੈਸਲੇ ਨੂੰ ਮੱਧ ਵਰਗ ਲਈ ਵੱਡੀ ਰਾਹਤ ਦੱਸਿਆ।ਖੇਤੀ ਖੇਤਰ ਬਾਰੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਖੁਸ਼ਹਾਲੀ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਪੀਐੱਮ ਕਿਸਾਨ ਸਨਮਾਨ ਨਿਧੀ ਤਹਿਤ 4 ਲੱਖ ਕਰੋੜ ਰੁਪਏ ਸਿੱਧੇ ਖਾਤਿਆਂ ਵਿੱਚ ਭੇਜੇ ਗਏ ਹਨ। ਉਨ੍ਹਾਂ ਏਆਈ ਦੀ ਦੁਰਵਰਤੋਂ ਅਤੇ ਡੀਪਫੇਕ ਨੂੰ ਲੋਕਤੰਤਰ ਲਈ ਖਤਰਾ ਦੱਸਦਿਆਂ ਸੈਮੀਕੰਡਕਟਰ ਖੇਤਰ ਵਿੱਚ ਭਾਰਤ ਦੀ ਆਤਮਨਿਰਭਰਤਾ ਉੱਤੇ ਵੀ ਜ਼ੋਰ ਦਿੱਤਾ।

Share This Article
Leave a Comment

Leave a Reply