ਆਪਣਾ ਪੰਜਾਬ ਮੀਡੀਆ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਪੇਸ਼ ਕੀਤੇ ਬਜਟ 2026-27 ਵਿੱਚ ਪੰਜਾਬ ਲਈ ਕਿਸੇ ਵੀ ਵਿਸ਼ੇਸ਼ ਪੈਕੇਜ ਦਾ ਐਲਾਨ ਨਹੀਂ ਕੀਤਾ ਗਿਆ। ਇਸ ’ਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਦੀਆਂ ਆਰਥਿਕ ਮੁਸ਼ਕਲਾਂ, ਸਰਹੱਦੀ ਤਣਾਅ ਅਤੇ ਹੜ੍ਹਾਂ ਨਾਲ ਹੋਏ ਨੁਕਸਾਨ ਨੂੰ ਅਣਗੌਲਿਆ ਕੀਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ, ਖੇਤੀਬਾੜੀ ਅਤੇ ਮੰਡੀ ਬੁਨਿਆਦੀ ਢਾਂਚੇ ਲਈ ਕੋਈ ਠੋਸ ਸਹਾਇਤਾ ਨਹੀਂ ਦਿੱਤੀ ਗਈ। ਚੀਮਾ ਨੇ ਕਿਹਾ ਕਿ ਪ੍ਰੀ-ਬਜਟ ਮੀਟਿੰਗ ਦੌਰਾਨ ਰੱਖੀਆਂ ਗਈਆਂ ਵਿਸ਼ੇਸ਼ ਰਾਹਤ ਅਤੇ ਸੁਰੱਖਿਆ ਸਬੰਧੀ ਮੰਗਾਂ ’ਤੇ ਵੀ ਕੇਂਦਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ।

