Tarn Taran Students Shot Dead: ਮੁੰਡੇ ਨੇ ਕਾਲਜ ’ਚ ਨਾਲ ਪੜ੍ਹਦੀ ਵਿਦਿਆਰਥਣ ਨੂੰ ਮਾਰੀ ਗੋਲੀ

News Online
2 Min Read

ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਉਸਮਾ ਸਥਿਤ ਇੱਕ ਕਾਲਜ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਕ ਨੌਜਵਾਨ ਨੇ ਆਪਣੀ ਸਹਿਪਾਠੀ ਵਿਦਿਆਰਥਣ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਲਈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਸੰਦੀਪ ਕੌਰ (ਵਾਸੀ ਪਿੰਡ ਨੌਸ਼ਹਿਰਾ ਪੰਨੂਆਂ) ਅਤੇ ਨੌਜਵਾਨ ਦੀ ਪਛਾਣ ਪ੍ਰਿੰਸਰਾਜ ਸਿੰਘ (ਵਾਸੀ ਪਿੰਡ ਮੱਲ੍ਹੀਆਂ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਸ ਲੜਕੇ ਨੇ ਪਹਿਲਾਂ ਲੜਕੀ ਦੇ ਸਿਰ ਵਿਚ ਗੋਲੀ ਮਾਰੀ ਤੇ ਮੁੜ ਆਪਣੇ ਵੀ ਸਿਰ ਵਿਚ ਗੋਲੀ ਮਾਰੀ। ਉਹ ਇਸ ਵੇਲੇ ਹਸਪਤਾਲ ਵਿਚ ਜ਼ੇਰੇ ਇਲਾਜ ਹੈ ਤੇ ਉਸ ਦੀ ਹਾਲਤ ਗੰੰਭੀਰ ਬਣੀ ਹੋਈ ਹੈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਸੰਦੀਪ ਕੌਰ ਅਤੇ ਨੌਜਵਾਨ ਦੀ ਪਛਾਣ ਪ੍ਰਿੰਸਰਾਜ ਸਿੰਘ ਵਜੋਂ ਹੋਈ ਹੈ।

ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਾਣਕਾਰੀ ਅਨੁਸਾਰ, ਪ੍ਰਿੰਸਰਾਜ ਸਿੰਘ ਅਤੇ ਸੰਦੀਪ ਕੌਰ ਦੋਵੇਂ ਕਾਲਜ ਵਿੱਚ ਕਾਨੂੰਨ (Law) ਦੀ ਪੜ੍ਹਾਈ ਕਰ ਰਹੇ ਸਨ। ਪ੍ਰਿੰਸਰਾਜ ਅਚਾਨਕ ਕਾਲਜ ਕੈਂਪਸ ਵਿੱਚ ਦਾਖ਼ਲ ਹੋਇਆ ਅਤੇ ਆਪਣੇ ਨਾਲ ਲਿਆਂਦੀ ਪਿਸਤੌਲ ਨਾਲ ਸੰਦੀਪ ਕੌਰ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਨੌਜਵਾਨ ਨੇ ਉਸੇ ਹਥਿਆਰ ਨਾਲ ਖ਼ੁਦ ਨੂੰ ਵੀ ਗੋਲੀ ਮਾਰ ਲਈ। ਇਸ ਖ਼ੂਨੀ ਘਟਨਾ ਤੋਂ ਬਾਅਦ ਕਾਲਜ ਵਿੱਚ ਹੜਕੰਪ ਮੱਚ ਗਿਆ ਅਤੇ ਪ੍ਰਸ਼ਾਸਨ ਨੇ ਤੁਰੰਤ ਪੁਲੀਸ ਨੂੰ ਸੂਚਿਤ ਕੀਤਾ।

ਐੱਸ.ਐੱਸ.ਪੀ. ਤਰਨਤਾਰਨ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲੀਸ ਨੇ ਮੌਕੇ ਤੋਂ ਵਾਰਦਾਤ ਵਿੱਚ ਵਰਤਿਆ ਪਿਸਤੌਲ ਬਰਾਮਦ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਨੌਜਵਾਨ ਕੋਲ ਹਥਿਆਰ ਕਿੱਥੋਂ ਆਇਆ ਅਤੇ ਉਹ ਸੁਰੱਖਿਆ ਦੇ ਬਾਵਜੂਦ ਹਥਿਆਰ ਸਮੇਤ ਕਾਲਜ ਦੇ ਅੰਦਰ ਕਿਵੇਂ ਪਹੁੰਚਿਆ।

ਘਟਨਾ ਤੋਂ ਬਾਅਦ ਕਾਲਜ ਕੈਂਪਸ ਨੂੰ ਖਾਲੀ ਕਰਵਾਇਆ ਗਿਆ ਹੈ ਅਤੇ ਸੁਰੱਖਿਆ ਵਜੋਂ ਭਾਰੀ ਪੁਲੀਸ ਬਲ ਤਾਇਨਾਤ ਕੀਤਾ ਗਿਆ ਹੈ। ਫੋਰੈਂਸਿਕ ਮਾਹਰਾਂ ਦੀ ਟੀਮ ਨੇ ਮੌਕੇ ’ਤੋਂ ਸਬੂਤ ਇਕੱਠੇ ਕੀਤੇ ਹਨ। ਇਸ ਘਟਨਾ ਨੇ ਜਿੱਥੇ ਵਿਦਿਆਰਥੀਆਂ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਹੈ, ਉੱਥੇ ਹੀ ਕਾਲਜਾਂ ਦੀ ਸੁਰੱਖਿਆ ’ਤੇ ਵੀ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।

Share This Article
Leave a Comment

Leave a Reply