ਆਪਣਾ ਪੰਜਾਬ ਮੀਡੀਆ :ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਾਰਵੇ ਦੇ ਪ੍ਰਧਾਨ ਮੰਤਰੀ ਜੇ ਸਟੋਰ ਨੂੰ ਪੱਤਰ ਲਿਖ ਕੇ ਨੋਬੇਲ ਸ਼ਾਂਤੀ ਪੁਰਸਕਾਰ ਨਾ ਮਿਲਣ ਦੀ ਸ਼ਿਕਾਇਤ ਕੀਤੀ ਹੈ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਅੱਠ ਅਹਿਮ ਜੰਗਾਂ ਰੁਕਵਾਉਣ ਤੋਂ ਬਾਅਦ ਵੀ ਉਨ੍ਹਾਂ ਨੂੰ ਨੋਬੇਲ ਨਹੀਂ ਮਿਲਿਆ, ਇਸ ਲਈ ਉਨ੍ਹਾਂ ਨੇ ਸ਼ਾਂਤੀ ਸਥਾਪਤ ਕਰਨ ਬਾਰੇ ਸੋਚਣਾ ਬੰਦ ਕਰ ਦਿੱਤਾ ਹੈ।
ਟਰੰਪ ਨੇ ਕਿਹਾ ਕਿ ਆਲਮੀ ਰੁਝਾਨਾਂ ਦੇ ਮੱਦੇਨਜ਼ਰ ਵਿਸ਼ਵ ਭਰ ਵਿਚ ਸ਼ਾਂਤੀ ਰਹਿਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗਰੀਨਲੈਂਡ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਇਕ ਕਾਰਨ ਇਹ ਵੀ ਹੈ ਕਿ ਹੁਣ ਉਨ੍ਹਾਂ ਸ਼ਾਂਤੀ ਸਥਾਪਤ ਕਰਨ ਬਾਰੇ ਸੋਚਣਾ ਬੰਦ ਕਰ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਨਾਰਵੇ ਤੇ ਫਿਨਲੈਂਡ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਪਹਿਲਾਂ ਪੱਤਰ ਲਿਖ ਕੇ ਯੂਰਪੀ ਦੇਸ਼ਾਂ ’ਤੇ ਟੈਕਸ ਵਧਾਉਣ ਦਾ ਵਿਰੋਧ ਕੀਤਾ ਸੀ। ਇਸ ਦਾ ਜਵਾਬ ਟਰੰਪ ਨੇ ਨੋਬੇਲ ਨਾ ਮਿਲਣ ਬਾਰੇ ਸ਼ਿਕਾਇਤ ਕਰਦਿਆਂ ਦਿੱਤਾ।

