ਕੈਨੇਡਾ ਨੇ ਕਤਰ ਤੇ ਯੂਏਈ ਦਾ ਕੀਤਾ ਸਮਰਥਨ, ਈਰਾਨ ਨੂੰ ਹਮਲੇ ਰੋਕਣ ਦੀ ਅਪੀਲ

News Online
1 Min Read

ਆਪਣਾ ਪੰਜਾਬ ਮੀਡੀਆ :  ਕੈਨੇਡਾ ਨੇ ਮੱਧ-ਪੂਰਬ ਵਿੱਚ ਵਧ ਰਹੇ ਤਣਾਅ ਦੇ ਦਰਮਿਆਨ ਆਪਣੇ ਸਾਥੀ ਦੇਸ਼ਾਂ ਕਤਰ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਦਾ ਸਮਰਥਨ ਕੀਤਾ ਹੈ ਅਤੇ ਈਰਾਨ ਨੂੰ ਤੁਰੰਤ ਹਮਲੇ ਰੋਕਣ ਦੀ ਅਪੀਲ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਆਨਲਾਈਨ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੈਨੇਡਾ ਕਤਰ ਨੂੰ ਨਿਸ਼ਾਨਾ ਬਣਾਉਣ ਦੀ ਸਖਤ ਨਿੰਦਾ ਕਰਦਾ ਹੈ ਅਤੇ ਯੂਏਈ ਦੇ ਸਵੈ-ਰੱਖਿਆ ਦੇ ਹੱਕ ਦੇ ਨਾਲ ਖੜ੍ਹਾ ਹੈ।

ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਅਮਰੀਕਾ ਅਤੇ ਇਜ਼ਰਾਈਲ ਦੇ ਹਮਲਿਆਂ ਤੋਂ ਬਾਅਦ ਇਰਾਨ ਦੇ ਸੁਪਰੀਮ ਆਗੂ ਆਯਤੁੱਲਾ ਅਲੀ ਖਾਮਨੇਈ ਦੀ ਮੌਤ ਦੀ ਪੁਸ਼ਟੀ ਹੋਈ ਹੈ। ਹਾਲਾਂਕਿ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਅਨੀਤਾ ਆਨੰਦ ਨੇ ਇਸ ਮੌਤ ‘ਤੇ ਸਿੱਧੀ ਪ੍ਰਤੀਕਿਰਿਆ ਨਹੀਂ ਦਿੱਤੀ, ਪਰ ਕਾਰਨੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਕੈਨੇਡਾ ਅਮਰੀਕੀ ਕਾਰਵਾਈ ਦਾ ਸਮਰਥਨ ਕਰਦਾ ਹੈ ਪਰ ਜੰਗ ਵਿੱਚ ਸਿੱਧੀ ਸੈਨਿਕ ਭੂਮਿਕਾ ਨਹੀਂ ਨਿਭਾਏਗਾ।

Share This Article
Leave a Comment

Leave a Reply