ਆਪਣਾ ਪੰਜਾਬ ਮੀਡੀਆ : ਭਾਰਤ ਦੇ 77ਵੇਂ ਗਣਤੰਤਰ ਦਿਵਸ ਮੌਕੇ ਕੈਨੇਡਾ ਵਿੱਚ ਸਥਿਤ ਭਾਰਤੀ ਕੌਂਸਲੇਟ ਜਨਰਲ ਦਫ਼ਤਰ ਵਿੱਚ ਇੱਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਐਕਟਿੰਗ ਕੌਂਸੁਲ ਜਨਰਲ ਸ੍ਰੀ ਕਪਿਧਵਾਜਾ ਪ੍ਰਤਾਪ ਸਿੰਘ ਨੇ ਤਿਰੰਗਾ ਲਹਿਰਾ ਕੇ ਸਮਾਰੋਹ ਦੀ ਸ਼ੁਰੂਆਤ ਕੀਤੀ ਅਤੇ ਭਾਰਤ ਦੇ ਰਾਸ਼ਟਰਪਤੀ ਦਾ ਸੰਦੇਸ਼ ਪੜ੍ਹ ਕੇ ਸੁਣਾਇਆ।ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਗਣਤੰਤਰ ਦਿਵਸ ਭਾਰਤ ਦੇ ਸੰਵਿਧਾਨ, ਲੋਕਤੰਤਰ, ਨਿਆਂ, ਆਜ਼ਾਦੀ ਅਤੇ ਸਮਾਨਤਾ ਦੇ ਮੁੱਲਾਂ ਦਾ ਪ੍ਰਤੀਕ ਹੈ। ਉਨ੍ਹਾਂ ਨੇ ਕੈਨੇਡਾ ਵਿੱਚ ਵਸਦੇ ਭਾਰਤੀ ਭਾਈਚਾਰੇ ਦੀ ਪ੍ਰਸੰਸਾ ਕਰਦੇ ਹੋਏ ਕਿਹਾ ਕਿ ਉਹ ਦੋਨਾਂ ਦੇਸ਼ਾਂ ਦੇ ਸਾਂਝੇ ਰਿਸ਼ਤਿਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ। ਸਮਾਗਮ ਵਿੱਚ ਭਾਰਤੀ ਭਾਈਚਾਰੇ ਦੇ ਮੈਂਬਰਾਂ, ਵਿਦਿਆਰਥੀਆਂ, ਡਿਪਲੋਮੈਟਿਕ ਅਧਿਕਾਰੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਦੇਸ਼ਭਗਤੀ ਗੀਤਾਂ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਭਾਰਤੀ ਸੱਭਿਆਚਾਰ ਦੀ ਸੁੰਦਰ ਝਲਕ ਪੇਸ਼ ਕੀਤੀ ਗਈ। ਸਮਾਗਮ ਦੇ ਅੰਤ ਵਿੱਚ ਭਾਰਤ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਦੁਆਵਾਂ ਕੀਤੀਆਂ ਗਈਆਂ।

