CBI ਵੱਲੋਂ ਵਿਜੀਲੈਂਸ ਦਫ਼ਤਰ ਮੋਹਾਲੀ ’ਚ ਛਾਪੇਮਾਰੀ, ਸੀਨੀਅਰ ਅਫ਼ਸਰ ਦਾ ਰੀਡਰ ਕਾਬੂ

News Online
1 Min Read

ਆਪਣਾ ਪੰਜਾਬ ਮੀਡੀਆ : ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਅੱਤਲ ਚੱਲ ਰਹੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੇ ਕੇਸ ਦੀਆਂ ਪਰਤਾਂ ਫਰੋਲਦਿਆਂ ਸੋਮਵਾਰ ਦੇਰ ਸ਼ਾਮ ਪੰਜਾਬ ਵਿਜੀਲੈਂਸ ਬਿਊਰੋ ਦੇ ਮੋਹਾਲੀ ਸਥਿਤ ਦਫ਼ਤਰ ਵਿੱਚ ਵੱਡੀ ਕਾਰਵਾਈ ਕੀਤੀ ਗਈ। ਜਾਂਚ ਟੀਮ ਨੇ ਇੱਥੇ ਛਾਪੇਮਾਰੀ ਦੌਰਾਨ ਇੱਕ ਸੀਨੀਅਰ ਅਧਿਕਾਰੀ ਦੇ ਰੀਡਰ ਨੂੰ ਹਿਰਾਸਤ ਵਿੱਚ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਰਿਸ਼ਵਤਖ਼ੋਰੀ ਦੇ ਮਾਮਲੇ ਵਿੱਚ ਸਾਹਮਣੇ ਆਏ ਨਵੇਂ ਤੱਥਾਂ ਦੇ ਅਧਾਰ ’ਤੇ ਕੀਤੀ ਗਈ ਹੈ।

ਹਾਲਾਂਕਿ ਇਸ ਕਾਰਵਾਈ ਸਬੰਧੀ ਸੀ.ਬੀ.ਆਈ. ਜਾਂ ਵਿਜੀਲੈਂਸ ਬਿਊਰੋ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ, ਪਰ ਸਿਆਸੀ ਹਲਕਿਆਂ ਵਿੱਚ ਇਸ ਨੇ ਤਰਥੱਲੀ ਮਚਾ ਦਿੱਤੀ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ’ਤੇ ਦਾਅਵਾ ਕੀਤਾ ਹੈ ਕਿ ਕੇਂਦਰੀ ਏਜੰਸੀ ਨੇ 20 ਲੱਖ ਰੁਪਏ ਦੇ ਰਿਸ਼ਵਤ ਕਾਂਡ ਵਿੱਚ ਇੱਕ ਵਿਜੀਲੈਂਸ ਮੁਲਾਜ਼ਮ ਕੋਲੋਂ 13 ਲੱਖ ਰੁਪਏ ਬਰਾਮਦ ਕੀਤੇ ਹਨ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਲੈਣ ਲਈ ਜਦੋਂ ਵਿਜੀਲੈਂਸ ਜਾਂ ਪੰਜਾਬ ਪੁਲੀਸ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕਿਸੇ ਨੇ ਵੀ ਫੋਨ ਜਾਂ ਸੁਨੇਹੇ ਦਾ ਜਵਾਬ ਨਹੀਦਿੱਤਾ।

Share This Article
Leave a Comment

Leave a Reply