ਆਪਣਾ ਪੰਜਾਬ ਮੀਡੀਆ : ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਰਾਜ ਸਭਾ ਦੇ ਚੇਅਰਮੈਨ ਸੀ ਪੀ ਰਾਧਾਕ੍ਰਿਸ਼ਨਨ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧੀ ਧਿਰ ਦੇ ਮਤੇ ਦਾ ਨੋਟਿਸ ਰੱਦ ਕਰ ਦਿੱਤਾ। ਵਿਰੋਧੀ ਧਿਰ ਨੇ ਕਮਿਸ਼ਨਰ ’ਤੇ ਪੱਖਪਾਤੀ ਵਤੀਰੇ, ਚੋਣ ਧਾਂਦਲੀ ਦੀ ਜਾਂਚ ’ਚ ਅੜਿੱਕੇ ਪਾਉਣ ਅਤੇ ਵੋਟਰਾਂ ਨੂੰ ਵੋਟ ਦੇ ਹੱਕ ਤੋਂ ਵਾਂਝੇ ਕਰਨ ਵਰਗੇ ਦੋਸ਼ ਲਾਏ ਸਨ। ਲੋਕ ਸਭਾ ਤੇ ਰਾਜ ਸਭਾ ਸਕੱਤਰੇਤਾਂ ਨੇ ਵੱਖੋ-ਵੱਖਰੇ ਨੋਟੀਫਿਕੇਸ਼ਨਾਂ ਰਾਹੀਂ ਦੱਸਿਆ ਕਿ ਸਪੀਕਰ ਤੇ ਚੇਅਰਮੈਨ ਨੇ ਜੱਜ (ਜਾਂਚ) ਐਕਟ-1968 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟਿਸ ਦਾਖ਼ਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

