ਜਨਗਣਨਾ ਦੌਰਾਨ ਕਿਸੇ ਵੀ ਤਰ੍ਹਾਂ ਦੇ ਦਸਤਾਵੇਜ਼ ਜਮ੍ਹਾ ਕਰਵਾਉਣ ਦੀ ਲੋੜ ਨਹੀਂ: ਡੀ.ਸੀ.

News Online
1 Min Read

ਆਪਣਾ ਪੰਜਾਬ ਮੀਡੀਆ : ਜਨਗਣਨਾ-2027 ਤਹਿਤ ਪਹਿਲੇ ਫੇਜ਼/ਹਾਊਸ ਲਿਸਟਿੰਗ ਆਪਰੇਸ਼ਨ ਦਾ ਕੰਮ ਮਿਤੀ 15-05-2026 ਤੋਂ ਸ਼ੁਰੂ ਹੋ ਚੁੱਕਾ ਹੈ, ਜੋ ਕਿ 13-06-2026 ਤੱਕ ਚੱਲੇਗਾ। ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੰਮ ਲਈ ਤਰਨ ਤਾਰਨ ਜਿਲ੍ਹੇ ਅੰਦਰ 1950 ਗਿਣਤੀਕਾਰ ਅਤੇ 323 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ, ਜੋ ਕਿ ਘਰ-ਘਰ ਜਾ ਕੇ ਆਨਲਾਈਨ ਪੋਰਟਲ ‘ਤੇ ਡਾਟਾ ਇਕੱਤਰ ਕਰਨਗੇ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਸਰਕਾਰ ਦੇ ਇਸ ਮਹੱਤਵਪੂਰਨ ਕੰਮ ਵਿੱਚ ਅਧਿਕਾਰੀਆਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।

ਡਿਪਟੀ ਕਮਿਸ਼ਨਰ ਵੱਲੋਂ ਇਹ ਵੀ ਦੱਸਿਆ ਗਿਆ ਕਿ ਜਨਗਣਨਾ ਦੇ ਇਸ ਕੰਮ ਵਿੱਚ ਕਿਸੇ ਵੀ ਨਾਗਰਿਕ ਕੋਲੋਂ ਕਿਸੇ ਵੀ ਤਰ੍ਹਾਂ ਦੇ ਦਸਤਾਵੇਜ਼, ਜਿਵੇਂ ਕਿ ਆਧਾਰ ਕਾਰਡ/ਪੈਨ ਕਾਰਡ ਜਾਂ ਓ.ਟੀ.ਪੀ ਆਦਿ ਦੀ ਮੰਗ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਅਧਿਕਾਰਿਤ ਗਿਣਤੀਕਾਰਾਂ ਨੂੰ ਸਰਕਾਰ ਵੱਲੋਂ ਆਈ.ਡੀ ਕਾਰਡ ਜਾਰੀ ਕੀਤਾ ਗਿਆ ਹੈ, ਜਿਸ ‘ਤੇ ਕਿਊ.ਆਰ ਕੋਡ ਦਰਜ ਹੈ। ਇਸ ਤੋਂ ਕਿਸੇ ਵੀ ਨਾਗਰਿਕ ਨੂੰ ਗਿਣਤੀਕਾਰ ਦੀ ਪੂਰੀ ਡਿਟੇਲ ਮੁਹੱਈਆ ਹੋ ਸਕਦੀ ਹੈ। ਉਨ੍ਹਾਂ ਜਨਗਣਨਾ ਦੇ ਕੰਮ ਲਈ ਤਾਇਨਾਤ ਕੀਤੇ ਗਏ ਸਮੂਹ ਅਮਲੇ ਨੂੰ ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੀ ਹਦਾਇਤ ਕੀਤੀ ਅਤੇ ਇਹ ਵੀ ਐਲਾਨ ਕੀਤਾ ਕਿ ਸਭ ਤੋਂ ਪਹਿਲਾਂ ਕੰਮ ਖ਼ਤਮ ਕਰਨ ਵਾਲੇ 10 ਗਿਣਤੀਕਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

Share This Article
Leave a Comment

Leave a Reply