ਰਾਜ ਸਭਾ ਚੋਣਾਂ: ਕਾਂਗਰਸ ਵੱਲੋਂ ਕਈ ਰਾਜਾਂ ਤੋਂ ਉਮੀਦਵਾਰਾਂ ਦਾ ਐਲਾਨ

News Online
1 Min Read

ਆਪਣਾ ਪੰਜਾਬ ਮੀਡੀਆ : ਕਾਂਗਰਸ ਪਾਰਟੀ ਨੇ ਆਉਣ ਵਾਲੀਆਂ ਰਾਜ ਸਭਾ ਚੋਣਾਂ ਲਈ ਕਈ ਰਾਜਾਂ ਤੋਂ ਆਪਣੇ ਉਮੀਦਵਾਰਾਂ ਦੇ ਨਾਂਅ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਤਿਲੰਗਾਨਾ ਤੋਂ ਸੀਨੀਅਰ ਬੁਲਾਰੇ ਅਭਿਸ਼ੇਕ ਸਿੰਘਵੀ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਤੋਂ ਕਾਂਗੜਾ ਜ਼ਿਲ੍ਹਾ ਪ੍ਰਧਾਨ ਅਨੁਰਾਗ ਸ਼ਰਮਾ ਅਤੇ ਹਰਿਆਣਾ ਤੋਂ ਕਰਮਵੀਰ ਬੌਧ ਨੂੰ ਉਮੀਦਵਾਰ ਬਣਾਇਆ ਗਿਆ ਹੈ। ਕਰਮਵੀਰ ਬੌਧ ਪਹਿਲਾਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਅਨੁਸੂਚਿਤ ਜਾਤੀ ਸੈੱਲ ਦੇ ਸਕੱਤਰ ਰਹਿ ਚੁੱਕੇ ਹਨ ਅਤੇ ਉਹ ਪਾਰਟੀ ਹਾਈ ਕਮਾਂਡ ਦੇ ਉਮੀਦਵਾਰ ਮੰਨੇ ਜਾ ਰਹੇ ਹਨ।ਹਿਮਾਚਲ ਪ੍ਰਦੇਸ਼ ਵਿੱਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਨਜ਼ਦੀਕੀ ਅਨੁਰਾਗ ਸ਼ਰਮਾ ਦੀ ਨਾਮਜ਼ਦਗੀ ਉਸ ਸਮੇਂ ਹੋਈ ਹੈ ਜਦੋਂ ਸਾਬਕਾ ਸੂਬਾ ਪ੍ਰਧਾਨ ਪ੍ਰਤਿਭਾ ਸਿੰਘ ਆਪਣੇ ਜਾਂ ਆਪਣੇ ਪੁੱਤਰ ਵਿਕਰਮਾਦਿਤਿਆ ਸਿੰਘ ਲਈ ਟਿਕਟ ਦੀ ਉਮੀਦ ਕਰ ਰਹੀ ਸੀ।


ਇਸੇ ਤਰ੍ਹਾਂ ਛੱਤੀਸਗੜ੍ਹ ਵਿੱਚ ਪਾਰਟੀ ਨੇ ਕਬਾਇਲੀ ਆਗੂ ਫੂਲੋ ਦੇਵੀ ਨੇਤਮ ਨੂੰ ਮੁੜ ਨਾਮਜ਼ਦ ਕੀਤਾ ਹੈ, ਜਦਕਿ ਤਿਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਦੇ ਸਲਾਹਕਾਰ ਵੇਮ ਨਰਿੰਦਰ ਰੈਡੀ ਨੂੰ ਵੀ ਉਮੀਦਵਾਰ ਬਣਾਇਆ ਗਿਆ ਹੈ।ਕਾਂਗਰਸ ਵੱਲੋਂ ਜਾਰੀ ਕੀਤੀ ਇਸ ਸੂਚੀ ਨੇ ਪਾਰਟੀ ਖੇਮੇ ਵਿੱਚ ਚਰਚਾ ਤੇ ਉਤਸੁਕਤਾ ਪੈਦਾ ਕਰ ਦਿੱਤੀ ਹੈ, ਖ਼ਾਸ ਕਰਕੇ ਕਰਮਵੀਰ ਬੌਧ ਅਤੇ ਅਨੁਰਾਗ ਸ਼ਰਮਾ ਦੀ ਨਾਮਜ਼ਦਗੀ ਨੂੰ ਲੈ ਕੇ, ਜਿਨ੍ਹਾਂ ਨੂੰ ਵਾਈਲਡ ਕਾਰਡ ਉਮੀਦਵਾਰ ਮੰਨਿਆ ਜਾ ਰਿਹਾ ਹੈ।

Share This Article
Leave a Comment

Leave a Reply