ਪਾੜ ਕੇ ਸੁੱਟੇ ਗਏ ਅੰਗ , ਮੌਕੇ ਤੇ ਪੁੱਜੀ ਪੁਲਿਸ , ਜਾਂਚ ਜਾਰੀ
ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਦੇ ਗੁਰਦੁਆਰਾ ਸਾਹਿਬ ਵਿੱਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਕੇ ਬੇਅਦਵੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸਦੇ ਸਬੰਧ ਵਿੱਚ ਮਾਹਿਲਪੁਰ ਪੁਲਿਸ ਵਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਟਹਿਲ ਸਿੰਘ ਨੇ ਦੱਸਿਆ ਕਿ ਬੀਤੀ ਦਿਨੀਂ ਗੁਰਦੁਆਰਾ ਸਾਹਿਬ ਵਿੱਖੇ ਇੱਕ ਸਮਾਗਮ ਉਪਰੰਤ ਜਦੋ ਉਹ ਸ਼ਾਮ ਦੇ ਸਮੇਂ ਗੁਰੂਦੁਆਰਾ ਸਾਹਿਬ ਵਿੱਖੇ ਪੁੱਜੇ ਤਾਂ ਉਨ੍ਹਾਂ ਦੇਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਹੋਏ ਸਨ।