ਦਿਲਜੀਤ ਦੋਸਾਂਝ ਦੇ ਮੈਨੇਜਰ ਗੁਰਪ੍ਰਤਾਪ ਕੰਗ ਦੇ ਘਰ ਹੋਈ ਫਾਇਰਿੰਗ

News Online
2 Min Read

ਆਪਣਾ ਪੰਜਾਬ ਮੀਡੀਆ : ਪੰਜਾਬੀ ਗਾਇਕ ਅਤੇ ਅਦਾਕਾਰ Diljit Dosanjh ਦੀ ਟੀਮ ਨਾਲ ਜੁੜੀ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਦੇ ਪਿੰਡ ਗੋਂਦਰ ਵਿੱਚ ਦਿਲਜੀਤ ਦੇ ਮੈਨੇਜਰ ਗੁਰਪ੍ਰਤਾਪ ਕੰਗ ਦੇ ਘਰ ‘ਤੇ ਕਥਿਤ ਤੌਰ ‘ਤੇ ਫਾਇਰਿੰਗ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਕ ਪੋਸਟ ਵਿੱਚ ਲੋਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਦੱਸੇ ਜਾ ਰਹੇ ਟਾਇਸਨ ਬਿਸ਼ਨੋਈ, ਆਰਜ਼ੂ ਬਿਸ਼ਨੋਈ ਅਤੇ ਹਰੀ ਬਾਕਸਰ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ। ਪੋਸਟ ਵਿੱਚ ਕਿਹਾ ਗਿਆ ਕਿ ਇਹ “ਸਿਰਫ਼ ਚੇਤਾਵਨੀ” ਸੀ।ਗੈਂਗ ਵੱਲੋਂ ਦਿਲਜੀਤ ਦੀ ਟੀਮ ਦੇ ਇੱਕ ਕਰਮਚਾਰੀ ‘ਤੇ ਕੁੜੀਆਂ ਨਾਲ ਗਲਤ ਵਿਵਹਾਰ ਅਤੇ ਸ਼ੋਸ਼ਣ ਦੇ ਦੋਸ਼ ਵੀ ਲਗਾਏ ਗਏ ਹਨ।

ਪੋਸਟ ਵਿੱਚ ਆਸਟ੍ਰੇਲੀਆ ਟੂਰ ਦੌਰਾਨ ਇੱਕ ਪੰਜਾਬੀ ਕੁੜੀ ਨਾਲ ਧੋਖੇਬਾਜ਼ੀ ਕਰਨ ਦੇ ਦਾਅਵੇ ਵੀ ਕੀਤੇ ਗਏ ਹਨ।
ਗੈਂਗ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਿਸੇ ਤਰ੍ਹਾਂ ਦੀ ਫਿਰੌਤੀ ਦੀ ਮੰਗ ਨਹੀਂ ਕੀਤੀ ਗਈ, ਸਗੋਂ ਸਿਰਫ਼ ਸੰਬੰਧਤ ਕਰਮਚਾਰੀ ਨੂੰ ਟੀਮ ਤੋਂ ਹਟਾਉਣ ਲਈ ਕਿਹਾ ਗਿਆ ਸੀ। ਪੋਸਟ ਵਿੱਚ ਧਮਕੀ ਭਰੇ ਸ਼ਬਦਾਂ ਦੀ ਵਰਤੋਂ ਕਰਦਿਆਂ ਕਿਹਾ ਗਿਆ ਕਿ “ਅਗਲੀ ਵਾਰ ਕੋਈ ਨਹੀਂ ਬਚੇਗਾ।”

ਫਿਲਹਾਲ Diljit Dosanjh ਜਾਂ ਉਨ੍ਹਾਂ ਦੀ ਟੀਮ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਫਾਇਰਿੰਗ ਦੀ ਘਟਨਾ ਅਸਲ ਵਿੱਚ ਵਾਪਰੀ ਸੀ ਜਾਂ ਨਹੀਂ।

Share This Article
Leave a Comment

Leave a Reply