ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਹਨ। ਰਾਸ਼ਟਰਪਤੀ ਮੁਰਮੂ ਨੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਾਰਤ ਅਤੇ ਦੁਨੀਆ ਲਈ ਇੱਕ ਉੱਜਵਲ, ਵਧੇਰੇ ਸਮਾਵੇਸ਼ੀ ਅਤੇ ਟਿਕਾਊ ਭਵਿੱਖ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਨੂੰ ਨਵਿਆਉਣ ਲਈ ਕਿਹਾ।
ਉਧਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ ’ਤੇ ਇਕ ਸੁਨੇਹੇ ਵਿੱਚ ਕਿਹਾ, ‘‘ਹੈਪੀ ਨਿਓ ਇਅਰ 2025! ਇਹ ਨਵਾਂ ਸਾਲ ਹਰੇਕ ਲਈ ਨਵੇਂ ਮੌਕੇ, ਸਫ਼ਲਤਾ ਤੇ ਬੇਸ਼ੁਮਾਰ ਖੁਸ਼ੀਆਂ ਲੈ ਕੇ ਆਏ। ਹਰ ਕਿਸੇ ਨੂੰ ਚੰਗੀ ਸਿਹਤ ਤੇ ਖ਼ੁਸ਼ਹਾਲੀ ਦੀ ਬਖ਼ਸ਼ਿਸ਼ ਹੋਵੇ।