ਰਮਦਾਸ ਦੇ ਨੌਜਵਾਨ ਨੂੰ ਪਿਆ ਦਿਲ ਦਾ ਦੌਰਾ
ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖ਼ਲ ਹੋਏ 104 ਭਾਰਤੀਆਂ ਨੂੰ ਵਤਨ ਵਾਪਸ ਭੇਜੇ ਜਾਣ ਦਾ ਮਾਮਲਾ ਹਾਲੇ ਭਖ਼ਿਆ ਹੋਇਆ ਹੈ ਕਿ ਇਸ ਦੌਰਾਨ ਡੰਕੀ ਰਸਤੇ ਅਮਰੀਕਾ ਜਾ ਰਹੇ ਅਜਨਾਲਾ ਹਲਕੇ ਦੇ ਸਰਹੱਦੀ ਕਸਬੇ ਰਮਦਾਸ ਦੇ ਨੌਜਵਾਨ ਗੁਰਪ੍ਰੀਤ ਸਿੰਘ (33) ਦੀ ਗੁਆਟੇਮਾਲਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਮਾਪਿਆਂ ਦਾ ਇਕੱਲਾ ਪੁੱਤਰ ਸੀ ਅਤੇ ਉਸ ਦੀਆਂ ਛੇ ਭੈਣਾਂ ਹਨ। ਰਿਸ਼ਤੇਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਤਿੰਨ ਮਹੀਨੇ ਪਹਿਲਾਂ ਅਮਰੀਕਾ ਵਿੱਚ ਰਹਿਣ ਦਾ ਮੰਤਵ ਲੈ ਕੇ ਘਰੋਂ ਗਿਆ ਸੀ। ਉਨ੍ਹਾਂ ਕਿਹਾ ਕਿ ਗੁਰਪ੍ਰੀਤ ਦੀ ਮੌਤ ਦਾ ਪਤਾ ਉਦੋਂ ਲੱਗਾ ਜਦੋਂ ਉਸ ਨਾਲ ਅਮਰੀਕਾ ਗਏ ਇੱਕ ਵਿਅਕਤੀ ਨੇ ਪਰਿਵਾਰ ਨੂੰ ਇਸ ਦੁਖਦਾਈ ਘਟਨਾ ਬਾਰੇ ਫੋਨ ਰਾਹੀਂ ਸੂਚਿਤ ਕੀਤਾ।