ਭਾਰਤੀਆਂ ਨੂੰ ਲਿਆ ਰਿਹੈ ਅਮਰੀਕੀ ਫੌਜ ਦਾ ਸੀ-17 ਜਹਾਜ਼
ਨਵੀਂ ਦਿੱਲੀ/ ਅੰਮ੍ਰਿਤਸਰ : ਆਪਣਾ ਪੰਜਾਬ ਮੀਡੀਆ : ਅਮਰੀਕਾ ਵਿੱਚ ਨਵੀਂ ਬਣੀ ਡੋਨਾਲਡ ਟਰੰਪ ਦੀ ਸਰਕਾਰ ਨੇ ਗ਼ੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਰਹਿ ਰਹੇ ਵੱਖ ਵੱਖ ਮੁਲਕਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਵਤਨ ਵਾਪਸ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਲਗਪਗ 200 ਤੋਂ ਵੱਧ ਭਾਰਤੀਆਂ ਨੂੰ ਵੀ ਵਾਪਸ ਭਾਰਤ ਭੇਜਿਆ ਜਾ ਰਿਹਾ ਹੈ। ਇਸ ਸਬੰਧ ਵਿੱਚ ਅੱਜ ਇਮੀਗ੍ਰੇਸ਼ਨ ਵਿਭਾਗ, ਖੁਫੀਆ ਏਜੰਸੀਆਂ, ਹਵਾਈ ਅੱਡਾ ਪ੍ਰਬੰਧਕਾਂ ਅਤੇ ਹੋਰਨਾਂ ਦੀ ਪ੍ਰਬੰਧਾਂ ਸਬੰਧੀ ਮੀਟਿੰਗ ਵੀ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਅਮਰੀਕੀ ਫੌਜ ਦਾ ਜਹਾਜ਼ ਸੀ-17 ਉੱਥੇ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ 200 ਤੋਂ ਵੱਧ ਭਾਰਤੀਆਂ ਨੂੰ ਲੈ ਕੇ ਰਵਾਨਾ ਹੋਇਆ ਹੈ, ਜੋ 5 ਫਰਵਰੀ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੇਗਾ।