ਲੋਹੜੀ ’ਤੇ ਸਾੜੀਆਂ ਜਾਣਗੀਆਂ ਖੇਤੀ ਮੰਡੀ ਨੀਤੀ ਦੇ ਨਵੇਂ ਖਰੜੇ ਦੀਆਂ ਕਾਪੀਆਂ
ਪਟਿਆਲਾ/ਪਾਤੜਾਂ : ਆਪਣਾ ਪੰਜਾਬ ਮੀਡੀਆ : 11 ਮਹੀਨਿਆਂ ਤੋਂ ਅੰਤਰਰਾਜੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਮੋਰਚਿਆਂ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ 43 ਦਿਨਾਂ ਤੋਂ ਜਾਰੀ ਮਰਨ ਵਰਤ ਰੂਪੀ ਅੰਦੋਲਨ ਦੀ ਧਾਰ ਹੋਰ ਤਿੱਖੀ ਕਰਨ ਅਤੇ ਕੇਂਦਰ ਸਰਕਾਰ ’ਤੇ ਮੰਗਾਂ ਮਨਵਾਉਣ ਲਈ ਦਬਾਅ ਵਧਾਉਣ ਵਾਸਤੇ ਕਿਸਾਨਾਂ ਨੇ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਦੇਸ਼ ਭਰ ’ਚ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ।
ਦੋਵੇਂ ਫੋਰਮਾਂ ਨੇ 10 ਜਨਵਰੀ ਨੂੰ ਦੇਸ਼ ਭਰ ’ਚ ਕੇਂਦਰ ਸਰਕਾਰ ਦੇ ਪੁਤਲੇ ਫੂਕਣ ਤੋਂ ਇਲਾਵਾ 13 ਜਨਵਰੀ ਨੂੰ ਲੋਹੜੀ ਮੌਕੇ ਦੇਸ਼ ਭਰ ’ਚ ਮੰਡੀ ਮਾਰਕੀਟਿੰਗ ਖਰੜੇ ਦੀਆਂ ਕਾਪੀਆਂ ਸਾੜਨ ਦਾ ਪ੍ਰੋਗਰਾਮ ਪਹਿਲਾਂ ਹੀ ਉਲੀਕਿਆ ਹੋਇਆ ਹੈ। ਇਸ ਦੌਰਾਨ ਕਿਸਾਨ ਨੇਤਾ ਅਭਿਮੰਨਿਊ ਕੋਹਾੜ ਅਤੇ ਹੋਰ ਆਗੂਆਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਉਲੀਕੇ ਗਏ ਤਿੰਨੋਂ ਹੀ ਪ੍ਰੋਗਰਾਮਾਂ ਦੌਰਾਨ ਦੇਸ਼ ਦਾ ਇੱਕ ਵੀ ਪਿੰਡ ਅਜਿਹਾ ਨਹੀਂ ਰਹਿਣਾ ਚਾਹੀਦਾ, ਜੋ ਇਨ੍ਹਾਂ ਪ੍ਰਦਰਸ਼ਨ ’ਚ ਸ਼ਰੀਕ ਨਾ ਹੋਵੇ।
ਸਰਵਣ ਸਿੰਘ ਪੰਧੇਰ ਨੇ ਦੁਹਰਾਇਆ ਕਿ ਕੇਂਦਰ ਨੂੰ ਜ਼ਿੱਦ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਉਧਰ, ਕਿਸਾਨੀ ਸੰਘਰਸ਼ ਕੇਂਦਰ ਖ਼ਿਲਾਫ਼ ਹੋਣ ਅਤੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਬਿਆਨਾਂ ਦੇ ਹਵਾਲੇ ਨਾਲ ਸੁਖਜੀਤ ਸਿੰਘ ਹਰਦੋਝੰਡੇ, ਜਸਵਿੰਦਰ ਲੌਂਗੋਵਾਲ, ਲਖਵਿੰਦਰ ਸਿਰਸਾ,