ਪਟਿਆਲਾ : ਆਪਣਾ ਪੰਜਾਬ ਮੀਡੀਆ : ਸ਼ੰਭੂ ਮੋਰਚੇ ਹਿੱਸਾ ਲੈ ਰਹੇ ਜ਼ਿਲ੍ਹਾ ਅੰਮ੍ਰਿਤਸਰ ਦੇ ਇਕ ਕਿਸਾਨ ਦੀ ਸ਼ੁੱਕਰਵਾਰ ਨੂੰ ਦਿਲ ਦਾ ਦੌਰਾ ਪੈਣ ਕਰਨ ਮੌਤ ਹੋ ਗਈ ਹੈ। ਉਸ ਦੀ ਪਛਾਣ ਪਿੰਡ ਕੁੱਕੜ, ਤਹਿਸੀਲ ਲੋਪੋਕੇ, ਜ਼ਿਲ੍ਹਾ ਅੰਮ੍ਰਿਤਸਰ ਦੇ ਵਾਸੀ ਪਰਗਟ ਸਿੰਘ ਪੁੱਤਰ ਤਰਲੋਕ ਸਿੰਘ ਵਜੋਂ ਹੋਈ ਹੈ। ਪਰਗਟ ਸਿੰਘ (65 ਸਾਲ) 3 ਏਕੜ ਭੋਇੰ ਦਾ ਮਾਲਕ ਦਾ ਸੀ। ਉੲ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੋਰਚੇ ਵਿੱਚ ਪੰਹੁਚਿਆ ਸੀ।