ਡੀਸੀ ਦਫ਼ਤਰ ਮੂਹਰੇ ਬਜਟ ਦੀਆਂ ਕਾਪੀਆਂ ਸਾੜੀਆਂ
ਸ੍ਰੀ ਮੁਕਤਸਰ ਸਾਹਿਬ : ਆਪਣਾ ਪੰਜਾਬ ਮੀਡੀਆ : ਕੇਂਦਰ ਸਰਕਾਰ ਦੇ ਬਜਟ ਵਿੱਚ ਕਿਸਾਨਾਂ ਨੂੰ ਕੋਈ ਰਾਹਤ ਤੇ ਸਹੂਲਤ ਨਾ ਦਿੱਤੇ ਜਾਣ ਕਾਰਨ ਕਿਸਾਨ ਜਥੇਬੰਦੀਆਂ ਨੇ ਇਸ ਬਜਟ ਨੂੰ ਕਿਸਾਨ ਵਿਰੋਧੀ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਦਫਤਰ ਮੂਹਰੇ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਜਤਾਇਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਮੀਰਾਂ ਤੇ ਸਰਮਾਏਦਾਰਾਂ ਨੂੰ ਲਾਭ ਦਿੰਦੀ ਹੈ ਜਦੋਂ ਕਿ ਕਿਸਾਨਾਂ ਲਈ ਉਨ੍ਹਾਂ ਦੇ ਬੋਝੇ ਖਾਲੀ ਹੋ ਜਾਂਦੇ ਹਨ। ਕੇਂਦਰ ਸਰਕਾਰ ਜਾਣਬੁੱਝ ਕੇ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਮਾਰਨਾ ਚਾਹੁੰਦੀ ਹੈ ਜਿਸ ਕਰਕੇ ਬਜਟ ਵਿਚ ਕੋਈ ਸਹੂਲਤ ਨਹੀਂ ਦਿੱਤੀ ਗਈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਿਰੋਧੀ ਨਾਅਰੇ ਵੀ ਲਾਏ।