ਅਸੀਂ ਅਪਰਾਧੀਆਂ ਨੂੰ ਮੁਲਕ ’ਚੋਂ ਬਾਹਰ ਕੱਢ ਰਹੇ ਹਾਂ: ਟਰੰਪ
ਵਾਸ਼ਿੰਗਟਨ : ਆਪਣਾ ਪੰਜਾਬ ਮੀਡੀਆ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲਣ ਦੇ ਸਿਰਫ਼ ਚਾਰ ਦਿਨਾਂ ਦੇ ਅੰਦਰ ਹੀ ਮੁਲਕ ਨੇ ਫੌਜੀ ਜਹਾਜ਼ਾਂ ਦੀ ਵਰਤੋਂ ਕਰਦਿਆਂ ਗ਼ੈਰ-ਕਾਨੂੰਨੀ ਪਰਵਾਸੀਆਂ ਦੇ ਦੇਸ਼ ਨਿਕਾਲੇ ਲਈ ਉਡਾਣਾਂ ਸ਼ੁਰੂ ਕਰ ਦਿੱਤੀਆਂ ਹਨ। ਰੱਖਿਆ ਵਿਭਾਗ ਨੇ ਕਿਹਾ ਕਿ ਉਸ ਦੇ ਦੋ ਜਹਾਜ਼ ਲੋਕਾਂ ਨੂੰ ਅਮਰੀਕਾ ਤੋਂ ਗੁਆਟੇਮਾਲਾ ਲੈ ਕੇ ਗਏ ਹਨ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੋਲਿਨ ਲੇਵਿਟ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਟਰੰਪ ਦੀਆਂ ਸਰਹੱਦੀ ਨੀਤੀਆਂ ਕਾਰਨ ਪਹਿਲਾਂ ਹੀ 538 ਗ਼ੈਰ-ਕਾਨੂੰਨੀ ਪਰਵਾਸੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਸਾਬਕਾ ਰਾਸ਼ਟਰਪਤੀ ਡਵਾਈਟ ਆਈਜ਼ਨਹਾਵਰ ਮਗਰੋਂ ਪਹਿਲੀ ਵਾਰ ਫੌਜੀ ਜਹਾਜ਼ਾਂ ਦੀ ਵਰਤੋਂ ਕਰਕੇ ਦੇਸ਼ ਨਿਕਾਲੇ ਲਈ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ‘ਐਕਸ’ ’ਤੇ ਲਿਖਿਆ, ‘‘ਦੇਸ਼ ਨਿਕਾਲੇ ਲਈ ਉਡਾਣਾਂ ਸ਼ੁਰੂ ਹੋ ਗਈਆਂ ਹਨ। ਰਾਸ਼ਟਰਪਤੀ ਟਰੰਪ ਪੂਰੀ ਦੁਨੀਆ ਨੂੰ ਸਖ਼ਤ ਅਤੇ ਸਪੱਸ਼ਟ ਸੁਨੇਹਾ ਦੇ ਰਹੇ ਹਨ ਕਿ ਜੇ ਤੁਸੀਂ ਗ਼ੈਰ-ਕਾਨੂੰਨੀ ਤੌਰ ’ਤੇ ਅਮਰੀਕਾ ’ਚ ਦਾਖ਼ਲ ਹੁੰਦੇ ਹੋ ਤਾਂ ਤੁਹਾਨੂੰ ਗੰਭੀਰ ਸਿੱਟੇ ਭੁਗਤਣੇ ਪੈਣਗੇ।