ਆਪਣਾ ਪੰਜਾਬ ਮੀਡੀਆ : ਪ੍ਰਧਾਨਮੰਤਰੀ ਨੇ ਉਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਸਰਕਾਰ ਵਿਦੇਸ਼ ਯਾਤਰਾ ’ਤੇ ਟੈਕਸ, ਸੈੱਸ ਜਾਂ ਸਰਚਾਰਜ ਲਗਾਉਣ ’ਤੇ ਵਿਚਾਰ ਕਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਖਬਰਾਂ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਇਹ ਗੱਲ ਇੱਕ ਖ਼ਬਰ ਦੀ ਰਿਪੋਰਟ ਦੇ ਜਵਾਬ ਵਿੱਚ ਕਹੀ ਜਿਸ ਵਿੱਚ ਕਿਹਾ ਗਿਆ ਸੀ ਕਿ ਸਰਕਾਰ ਵਿਦੇਸ਼ੀ ਯਾਤਰਾ ‘ਤੇ ਟੈਕਸ, ਸੈੱਸ ਜਾਂ ਸਰਚਾਰਜ ਲਗਾਉਣ ‘ਤੇ ਵਿਚਾਰ ਕਰ ਰਹੀ ਹੈ ਪਰ ਹਾਲੇ ਤੱਕ ਇਸ ਸਬੰਧੀ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ।
ਮੋਦੀ ਨੇ ਐਕਸ ’ਤੇ ਪੋਸਟ ਪਾ ਕੇ ਕਿਹਾ ਕਿ ਇਹ ਪੂਰੀ ਤਰ੍ਹਾਂ ਝੂਠ ਹੈ, ਇਸ ਵਿੱਚ ਰੱਤੀ ਭਰ ਵੀ ਸੱਚਾਈ ਨਹੀਂ। ਵਿਦੇਸ਼ੀ ਯਾਤਰਾ ’ਤੇ ਅਜਿਹੀਆਂ ਪਾਬੰਦੀਆਂ ਲਗਾਉਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਉਹ ਆਪਣੇ ਦੇਸ਼ ਵਾਸੀਆਂ ਦੇ ਕਾਰੋਬਾਰ ਅਤੇ ਜੀਵਨ ਨੂੰ ਸੁਖਾਲਾ ਬਣਾਉਣ ਲਈ ਵਚਨਬੱਧ ਹਨ।

