ਗਡਕਰੀ ਵੱਲੋਂ ਪੰਜਾਬ, ਦਿੱਲੀ ਤੇ ਹਰਿਆਣਾ ਦੇ NH ਪ੍ਰੋਜੈਕਟਾਂ ਦੀ ਸਮੀਖਿਆ

News Online
1 Min Read

ਆਪਣਾ ਪੰਜਾਬ ਮੀਡੀਆ : ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ, ਦਿੱਲੀ ਅਤੇ ਹਰਿਆਣਾ ਵਿੱਚ ਚੱਲ ਰਹੇ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਰੱਖ-ਰਖਾਅ ਦੀ ਸਮੀਖਿਆ ਕੀਤੀ। ਪੰਜਾਬ ਵਿੱਚ 4,335 ਕਿਲੋਮੀਟਰ ਅਤੇ ਦਿੱਲੀ-ਹਰਿਆਣਾ ਵਿੱਚ 3,332 ਕਿਲੋਮੀਟਰ ਲੰਬੇ ਪ੍ਰੋਜੈਕਟਾਂ ਸਬੰਧੀ ਉਨ੍ਹਾਂ ਨੇ ਕੰਮਾਂ ਵਿੱਚ ਤੇਜ਼ੀ ਅਤੇ ਉੱਚ ਗੁਣਵੱਤਾ ਦੇ ਮਾਪਦੰਡ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਗਡਕਰੀ ਨੇ ਅਧਿਕਾਰੀਆਂ ਨੂੰ ਨਿਯਮਤ ਨਿਰੀਖਣ ਕਰਨ, ਕਮੀਆਂ ਤੁਰੰਤ ਦੂਰ ਕਰਨ ਅਤੇ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਮਾਨਸੂਨ ਤੋਂ ਪਹਿਲਾਂ ਡਰੇਨੇਜ ਸਿਸਟਮ ਮਜ਼ਬੂਤ ਕਰਨ, ਵਾਟਰਲੌਗਿੰਗ ਅਤੇ ਕਟਾਅ ਤੋਂ ਬਚਾਅ ਲਈ ਤਿਆਰੀਆਂ ਪੂਰੀਆਂ ਕਰਨ ’ਤੇ ਵੀ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਯਾਤਰੀਆਂ ਲਈ ਸੁਰੱਖਿਅਤ ਅਤੇ ਸੁਚਾਰੂ ਸਫਰ ਯਕੀਨੀ ਬਣਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।

Share This Article
Leave a Comment

Leave a Reply