ਨੇ ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਵੇਂ ਸਾਲ ਦੀ ਦਿੱਤੀਆਂ ਵਧਾਈਆਂ
ਚੰਡੀਗੜ੍ਹ : ਆਪਣਾ ਪੰਜਾਬ ਮੀਡੀਆ : ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਸਾਰਿਆਂ ਨੂੰ ਸਾਲ 2025 ਦਾ ਨਵੀਂ ਉਮੀਦ, ਦ੍ਰਿੜ੍ਹ ਇਰਾਦੇ ਅਤੇ ਤਰੱਕੀ ਤੇ ਖੁਸ਼ਹਾਲੀ ਪ੍ਰਤੀ ਸਮੂਹਿਕ ਵਚਨਬੱਧਤਾ ਨਾਲ ਸਵਾਗਤ ਕਰਨ ਲਈ ਉਤਸ਼ਾਹਿਤ ਕੀਤਾ।
ਕਟਾਰੀਆ ਨੇ ‘ਨਸ਼ਾ ਮੁਕਤ-ਰੰਗਲਾ ਪੰਜਾਬ’ ਉੱਤੇ ਜ਼ੋਰ ਦਿੰਦਿਆਂ ਸਾਰਿਆਂ ਨੂੰ ਨਸ਼ਿਆਂ ਦੇ ਖਾਤਮੇ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਯਤਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਸੂਬੇ ’ਚ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਨ ਅਤੇ ਮਿਆਰੀ ਸਿੱਖਿਆ ਦੀ ਮਹੱਤਤਾ ਨੂੰ ਵੀ ਉਜਾਗਰ ਕੀਤਾ।