ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ

Apna
1 Min Read
Gurdwara journey to Sri Hemichtit Sahib

ਸ਼ਰਧਾਲੂਆਂ ਦੇ ਪਹਿਲੇ ਜੱਥੇ ਨੂੰ ਉੱਤਰਾਖੰਡ ਦੇ ਰਾਜਪਾਲ ਅਤੇ ਮੁੱਖ ਮੰਤਰੀ ਨੇ ਕੀਤਾ ਰਵਾਨਾ

25 ਮਈ ਨੂੰ ਖੋਲ੍ਹੇ ਜਾਣਗੇ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ

ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ ਰਿਸ਼ੀਕੇਸ਼ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ। ਇਸ ਨੂੰ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਅਤੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਰਵਾਨਾ ਕੀਤਾ। ਉਨ੍ਹਾਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ।

ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਦਾ ਪਹਿਲਾ ਜੱਥਾ ਅੱਜ ਰਵਾਨਾ ਹੋਇਆ ਹੈ। ਇਸ ਨਾਲ ਇਸ ਯਾਤਰਾ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ ਕਿ 25 ਮਈ ਨੂੰ ਸਾਲਾਨਾ ਯਾਤਰਾ ਦੀ ਆਰੰਭਤਾ ’ਤੇ ਪਹਿਲਾ ਪ੍ਰਕਾਸ਼ ਕੀਤਾ ਜਾਵੇਗਾ।

ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਾਪਿਤ ਗੁਰਦੁਆਰਾ ਹੇਮਕੁੰਟ ਸਾਹਿਬ ਵਿੱਚ ਵੀ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਬਰਫ ਹਟਾ ਕੇ ਰਸਤੇ ਤਿਆਰ ਕੀਤੇ ਜਾ ਚੁੱਕੇ ਹਨ। ਗੁਰਦੁਆਰੇ ਦੇ ਆਲੇ-ਦੁਆਲੇ ਜੰਮੀ ਬਰਫ ਨੂੰ ਵੀ ਹਟਾ ਦਿੱਤਾ ਗਿਆ ਹੈ। ਲਗਪਗ 10 ਹਜ਼ਾਰ ਫੁੱਟ ਦੀ ਉਚਾਈ ਤੇ ਰਸਤੇ ਵਿੱਚ ਪੈਂਦੇ ਗੁਰਦੁਆਰਾ ਗੋਬਿੰਦ ਧਾਮ ਜਿੱਥੇ ਰਾਤ ਨੂੰ ਆਰਾਮ ਕੀਤਾ ਜਾਂਦਾ ਹੈ, ਵਿਖੇ ਵੀ ਸੰਗਤ ਅਤੇ ਲੰਗਰ ਦੇ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ।

Share This Article
Leave a Comment

Leave a Reply