ਆਪਣਾ ਪੰਜਾਬ ਮੀਡੀਆ : ਅਮਰੀਕਾ ਦੇ ਫਲੋਰੀਡਾ ਤੋਂ ਰਿਪਬਲਿਕਨ ਸੰਸਦ ਮੈਂਬਰ ਗ੍ਰੇਗ ਸਟੀਊਬ ਨੇ H-1B ਵੀਜ਼ਾ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ‘EXILE ਐਕਟ’ ਨਾਮਕ ਬਿੱਲ ਪੇਸ਼ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਪ੍ਰੋਗਰਾਮ ਦੀ ਵਰਤੋਂ ਕਰਕੇ ਕੰਪਨੀਆਂ ਸਸਤੀ ਵਿਦੇਸ਼ੀ ਮਜ਼ਦੂਰੀ ਲਿਆ ਰਹੀਆਂ ਹਨ, ਜਿਸ ਨਾਲ ਅਮਰੀਕੀ ਨਾਗਰਿਕਾਂ ਦੇ ਰੋਜ਼ਗਾਰ ਪ੍ਰਭਾਵਿਤ ਹੋ ਰਹੇ ਹਨ।
H-1B ਵੀਜ਼ਾ ਅਮਰੀਕਾ ਵਿੱਚ ਕੰਮ ਕਰਨ ਵਾਲੇ ਭਾਰਤੀ ਪੇਸ਼ੇਵਰਾਂ ਲਈ ਸਭ ਤੋਂ ਮਹੱਤਵਪੂਰਨ ਹੈ ਅਤੇ ਅੰਕੜਿਆਂ ਮੁਤਾਬਕ ਇਸ ਦੇ 80 ਫ਼ੀਸਦੀ ਤੋਂ ਵੱਧ ਧਾਰਕ ਭਾਰਤੀ ਜਾਂ ਚੀਨੀ ਨਾਗਰਿਕ ਹਨ। ਟਰੰਪ ਪ੍ਰਸ਼ਾਸਨ ਪਹਿਲਾਂ ਹੀ H-1B ਵੀਜ਼ਾ ’ਤੇ ਸਖ਼ਤ ਨੀਤੀਆਂ, ਵਧੀਕ ਫੀਸ ਅਤੇ ਕੜੀ ਜਾਂਚ ਲਾਗੂ ਕਰ ਚੁੱਕਾ ਹੈ, ਜਿਸ ਕਾਰਨ ਭਾਰਤੀ ਵੀਜ਼ਾ ਬਿਨੈਕਾਰਾਂ ਨੂੰ ਦੇਰੀਆਂ ਅਤੇ ਅਣਸ਼ਚਿਤਤਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

