ਆਪਣਾ ਪੰਜਾਬ ਮੀਡੀਆ : ਆਮ ਆਦਮੀ ਪਾਰਟੀ (AAP) ਨੂੰ ਅਲਵਿਦਾ ਕਹਿ ਕੇ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ ਸੁਰੱਖਿਆ ਵਾਪਸ ਲੈਣ ਦੇ ਮਾਮਲੇ ਨੇ ਸੂਬੇ ਵਿੱਚ ਸਿਆਸੀ ਤੂਫ਼ਾਨ ਖੜ੍ਹਾ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਟਰੇਡ ਵਿੰਗ ਦੇ ਆਗੂ ਗੁਰਕਿਰਪਾਲ ਸਿੰਘ ਸਿੱਧੂ ਨੇ ਪੰਜਾਬ ਦੀ ‘ਆਪ’ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਕਦਮ ਨੂੰ ਬਦਲਾਖੋਰੀ ਦੀ ਰਾਜਨੀਤੀ ਕਰਾਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਹਰਭਜਨ ਸਿੰਘ ਨੇ ਹਾਲ ਹੀ ਵਿੱਚ ਛੇ ਹੋਰ ਸੰਸਦ ਮੈਂਬਰਾਂ ਸਮੇਤ ‘ਆਪ’ ਛੱਡ ਕੇ ਭਾਜਪਾ ਦਾ ਪੱਲਾ ਫੜਿਆ ਸੀ। ਸੂਤਰਾਂ ਅਨੁਸਾਰ, ਜਿਵੇਂ ਹੀ ਰਾਜ ਸਰਕਾਰ ਨੇ ਉਨ੍ਹਾਂ ਦੇ ਘਰ ਦੇ ਬਾਹਰੋਂ ਸੁਰੱਖਿਆ ਹਟਾਈ, ਕੇਂਦਰ ਸਰਕਾਰ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਉਨ੍ਹਾਂ ਨੂੰ ਸੀ.ਆਰ.ਪੀ.ਐੱਫ. (CRPF) ਦੀ ਸੁਰੱਖਿਆ ਮੁਹੱਈਆ ਕਰਵਾ ਦਿੱਤੀ ਹੈ।

