ਵਾਸ਼ਿੰਗਟਨ : ਆਪਣਾ ਪੰਜਾਬ ਮੀਡੀਆ : ਰਿਪਬਲਿਕਨ ਸੈਨੇਟਰਾਂ ਦੇ ਇੱਕ ਸਮੂਹ ਨੇ ਅਸਥਾਈ ਵੀਜ਼ਾ ‘ਤੇ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਗੈਰ-ਪ੍ਰਵਾਸੀਆਂ ਦੇ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ’ਤੇ ਪਾਬੰਦੀ ਲਗਾਉਣ ਲਈ ਅਮਰੀਕੀ ਸੈਨੇਟ ਵਿੱਚ ਇੱਕ ਬਿੱਲ ਪੇਸ਼ ਕੀਤਾ।
ਸੈਂਟਰ ਫਾਰ ਇਮੀਗ੍ਰੇਸ਼ਨ ਸਟੱਡੀਜ਼ ਦਾ ਅੰਦਾਜ਼ਾ ਹੈ ਕਿ 2023 ਵਿੱਚ ਗੈਰ-ਕਾਨੂੰਨੀ ਪ੍ਰਵਾਸੀਆਂ ਦੇ 2,25,000 ਤੋਂ 2,50,000 ਬੱਚਿਆ ਦੇ ਜਨਮ ਹੋਏ, ਜੋ ਕਿ ਅਮਰੀਕਾ ਵਿੱਚ ਜਨਮਾਂ ਦਾ ਸੱਤ ਪ੍ਰਤੀਸ਼ਤ ਦੇ ਕਰੀਬ ਹੈ। 2025 ਦਾ ਜਨਮ ਅਧਿਕਾਰ ਨਾਗਰਿਕਤਾ ਕਾਨੂੰਨ ਇਹ ਨਿਸ਼ਚਿਤ ਕਰਦਾ ਹੈ ਕਿ ਕੌਣ ਸੰਯੁਕਤ ਰਾਜ ਵਿੱਚ ਆਪਣੇ ਜਨਮ ਦੇ ਆਧਾਰ ’ਤੇ ਨਾਗਰਿਕਤਾ ਪ੍ਰਾਪਤ ਕਰ ਸਕਦਾ ਹੈ।