ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਦਘਾਟਨ ਕੀਤੇ ਗਏ ਦੋ ਪ੍ਰਾਜੈਕਟਾਂ ਬਾਰੇ ਦਾਅਵਾ ਕੀਤਾ ਕਿ ਇਹ ਕੇਂਦਰ ਅਤੇ ਦਿੱਲੀ ਸਰਕਾਰ ਦੇ ਸਾਂਝੇ ਉੱਦਮ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਦਿੱਲੀ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਪ੍ਰਾਜੈਕਟ ਸ਼ਹਿਰ ਅਤੇ ਕੇਂਦਰ ਸਰਕਾਰ ਵਿਚਕਾਰ ਸਹਿਯੋਗ ਦਾ ਨਤੀਜਾ ਹਨ।
ਕੇਜਰੀਵਾਲ ਨੇ ਆਪਣੇ ਆਲੋਚਕਾਂ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਉਦਘਾਟਨ ਉਨ੍ਹਾਂ ਲੋਕਾਂ ਨੂੰ ਜਵਾਬ ਹੈ ਜੋ ਆਖਦੇ ਹਨ ਕਿ ‘ਆਪ’ ਸਿਰਫ਼ ਲੜਾਈ-ਝਗੜੇ ਕਰਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ’ਚ ‘ਆਪ’ ਸਰਕਾਰ ਨੇ ਕੰਮ ਨੂੰ ਹਰ ਚੀਜ਼ ਤੋਂ ਉਪਰ ਰੱਖਿਆ। ਉਨ੍ਹਾਂ ਕਿਹਾ ਕਿ ਮੋਦੀ ਵੱਲੋਂ 2020 ’ਚ ਕੀਤੇ ਗਏ ਵਾਅਦੇ ਅਜੇ ਤੱਕ ਪੂਰੇ ਨਹੀਂ ਹੋਏ ਹਨ ਅਤੇ ਦਿੱਲੀ ਦੇ ਲੋਕ ਅਜੇ ਵੀ ਉਡੀਕ ਕਰ ਰਹੇ ਹਨ।