ਮੋਦੀ ਨੇ ਕਿ੍ਰਸਟੋਫਰ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਬਾਰੇ ਚਿੰਤਾ ਤੋਂ ਜਾਣੂ ਕਰਵਾਇਆ
ਨਵੀਂ ਦਿੱਲੀ : ਆਪਣਾ ਪੰਜਾਬ ਮੀਡੀਆ : ਭਾਰਤ ਤੇ ਨਿਊਜ਼ੀਲੈਂਡ ਨੇ ਆਪਣੇ ਰੱਖਿਆ ਤੇ ਸੁਰੱਖਿਆ ਸਬੰਧਾਂ ਦੀ ਮਜ਼ਬੂਤੀ ਲਈ ਅੱਜ ਅਹਿਮ ਸਮਝੌਤੇ ’ਤੇ ਦਸਤਖ਼ਤ ਕੀਤੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਊਜ਼ੀਲੈਂਡ ਦੇ ਆਪਣੇ ਹਮਰੁਤਬਾ ਨੂੰ ਉਨ੍ਹਾਂ ਦੇ ਦੇਸ਼ ’ਚ ਕੁਝ ਗ਼ੈਰਕਾਨੂੰਨੀ ਤੱਤਾਂ ਵੱਲੋਂ ਭਾਰਤ ਵਿਰੋਧੀ ਗਤੀਵਿਧੀਆਂ ਅੰਜਾਮ ਦਿੱਤੇ ਜਾਣ ਦੀ ਚਿੰਤਾ ਤੋਂ ਜਾਣੂ ਕਰਵਾਇਆ। ਮੋਦੀ ਤੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਦੁਵੱਲੇ ਸਬੰਧ ਮਜ਼ਬੂਤ ਕਰਨ, ਵਿਸ਼ੇਸ਼ ਤੌਰ ’ਤੇ ਵਪਾਰ, ਰੱਖਿਆ, ਸਿੱਖਿਆ ਤੇ ਖੇਤੀ ਦੇ ਖੇਤਰਾਂ ’ਤੇ ਧਿਆਨ ਕੇਂਦਰਿਤ ਕਰਦਿਆਂ ਵਾਰਤਾ ਕੀਤੀ। ਮੋਦੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੋਵੇਂ ਧਿਰਾਂ ਨੇ ਰੱਖਿਆ ਤੇ ਸੁਰੱਖਿਆ ਭਾਈਵਾਲੀ ਮਜ਼ਬੂਤ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਰੱਖਿਆ ਸਨਅਤ ਖੇਤਰ ’ਚ ਸਹਿਯੋਗ ਲਈ ਖਾਕਾ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ, ‘ਅਸੀਂ ਅਤਿਵਾਦ ਖ਼ਿਲਾਫ਼ ਇਕਮੱਤ ਹਾਂ।
hentairead I really like reading through a post that can make men and women think. Also, thank you for allowing me to comment!