Assembly Elections 2026: ਅਸਾਮ, ਕੇਰਲ ਅਤੇ ਪੁੱਡੂਚੇਰੀ ਵਿੱਚ ਵੋਟਿੰਗ ਸ਼ੁਰੂ; ਨਤੀਜੇ 4 ਮਈ ਨੂੰ

News Online
1 Min Read

ਆਪਣਾ ਪੰਜਾਬ ਮੀਡੀਆ : ਅਸਾਮ ਅਤੇ ਕੇਰਲ ਦੇ ਦੋ ਰਾਜਾਂ ਦੇ ਨਾਲ-ਨਾਲ ਕੇਂਦਰ ਸ਼ਾਸਤ ਪ੍ਰਦੇਸ਼ ਪੁਡੂਚੇਰੀ ਵਿੱਚ ਵਿਧਾਨ ਸਭਾ ਚੋਣਾਂ ਲਈ ਵੀਰਵਾਰ ਸਵੇਰੇ 7 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ, ਜਿਸ ਲਈ ਚੋਣ ਕਮਿਸ਼ਨ ਨੇ ਸੁਤੰਤਰ, ਨਿਰਪੱਖ ਅਤੇ ਸੁਚਾਰੂ ਮਤਦਾਨ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ। ਵੋਟਰ ਇਕੋ ਪੜਾਅ ਦੀਆਂ ਇਨ੍ਹਾਂ ਚੋਣਾਂ ਵਿੱਚ ਆਪਣੀ ਵੋਟ ਪਾਉਣ ਲਈ ਪੋਲਿੰਗ ਸਟੇਸ਼ਨਾਂ ਦੇ ਬਾਹਰ ਕਤਾਰਾਂ ਵਿੱਚ ਖੜ੍ਹੇ ਦਿਖਾਈ ਦਿੱਤੇ।

ਇਸ ਪੜਾਅ ਵਿੱਚ ਅਸਾਮ ਦੀਆਂ 126, ਕੇਰਲ ਦੀਆਂ 140 ਅਤੇ ਪੁਡੂਚੇਰੀ ਦੀਆਂ 30 ਸੀਟਾਂ ਲਈ ਵੋਟਿੰਗ ਹੋ ਰਹੀ ਹੈ, ਜਦੋਂ ਕਿ ਤਾਮਿਲਨਾਡੂ ਵਿੱਚ 23 ਅਪਰੈਲ ਅਤੇ ਪੱਛਮੀ ਬੰਗਾਲ ਵਿੱਚ 23 ਤੇ 29 ਅਪਰੈਲ ਨੂੰ ਵੋਟਾਂ ਪੈਣਗੀਆਂ ਅਤੇ ਸਾਰੇ ਨਤੀਜੇ 4 ਮਈ ਨੂੰ ਐਲਾਨੇ ਜਾਣਗੇ। ਕੇਰਲ ਵਿੱਚ 2.6 ਕਰੋੜ ਤੋਂ ਵੱਧ ਵੋਟਰ 140 ਹਲਕਿਆਂ ਵਿੱਚ 883 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ, ਜਿੱਥੇ 30,471 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਸੁਰੱਖਿਆ ਲਈ 1,200 ਤੋਂ ਵੱਧ ਪੁਲੀਸ ਟੀਮਾਂ ਤਾਇਨਾਤ ਹਨ।

Share This Article
Leave a Comment

Leave a Reply