India-Bangladesh ਰਿਸ਼ਤਿਆਂ ਨੂੰ ਨਵੀਂ ਸੇਧ ਦੇਣ ਦੀ ਤਿਆਰੀ

News Online
1 Min Read

ਆਪਣਾ ਪੰਜਾਬ ਮੀਡੀਆ : ਭਾਰਤ ਨੇ ਗੁਆਂਢੀ ਮੁਲਕ ਬੰਗਲਾਦੇਸ਼ ਨਾਲ ਆਪਣੇ ਰਿਸ਼ਤੇ ਮੁੜ ਲੀਹ ’ਤੇ ਲਿਆਉਣ ਲਈ ਅਗਾਂਹਵਧੂ ਪਹੁੰਚ ਅਪਣਾਉਣ ਦੀ ਇੱਛਾ ਜਤਾਈ ਹੈ। ਇਸ ਸਬੰਧੀ ਭਾਰਤੀ ਹਾਈ ਕਮਿਸ਼ਨਰ ਪ੍ਰਣਯ ਵਰਮਾ ਨੇ ਅੱਜ ਬੰਗਲਾਦੇਸ਼ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨਾਲ ਅਹਿਮ ਮੁਲਾਕਾਤ ਕੀਤੀ। ਫਰਵਰੀ ਵਿੱਚ ਹੋਈਆਂ ਸੰਸਦੀ ਚੋਣਾਂ ਦੌਰਾਨ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ ਐੱਨ ਪੀ) ਦੀ ਜਿੱਤ ਮਗਰੋਂ ਦੋਵਾਂ ਦੇਸ਼ਾਂ ਵਿਚਾਲੇ ਇਹ ਪਲੇਠੀ ਵੱਡੀ ਮੀਟਿੰਗ ਹੈ। ਗ਼ੌਰਤਲਬ ਹੈ ਕਿ ਮੁਹੰਮਦ ਯੂਨਸ ਦੀ ਅਗਵਾਈ ਹੇਠਲੀ ਅੰਤਰਿਮ ਸਰਕਾਰ ਵੇਲੇ ਦੋਵਾਂ ਮੁਲਕਾਂ ਦੇ ਸਬੰਧ ਤਣਾਅਪੂਰਨ ਰਹੇ ਸਨ।

ਭਾਰਤੀ ਹਾਈ ਕਮਿਸ਼ਨ ਨੇ ਐਕਸ ’ਤੇ ਦੱਸਿਆ ਕਿ ਮੀਟਿੰਗ ਦੌਰਾਨ ਪ੍ਰਣਯ ਵਰਮਾ ਨੇ ਭੂਗੋਲਿਕ ਨੇੜਤਾ ਨੂੰ ਨਵੇਂ ਮੌਕਿਆਂ ਵਿੱਚ ਬਦਲਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਮਜ਼ਬੂਤ ਆਰਥਿਕਤਾ, ਬਿਹਤਰ ਸੰਪਰਕ ਅਤੇ ਸੱਭਿਆਚਾਰਕ ਸਾਂਝ ਰਾਹੀਂ ਰਿਸ਼ਤੇ ਮੁੜ ਉਚਾਈਆਂ ’ਤੇ ਲਿਜਾਏ ਜਾ ਸਕਦੇ ਹਨ। ਇਸ ਮੌਕੇ ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਖਲੀਲੁਰ ਰਹਿਮਾਨ ਅਤੇ ਭਾਰਤੀ ਡਿਪਟੀ ਹਾਈ ਕਮਿਸ਼ਨਰ ਪਵਨ ਬਾਧੇ ਵੀ ਹਾਜ਼ਰ ਸਨ।

Share This Article
Leave a Comment

Leave a Reply