ਸ਼੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਹਲਵਾਰਾ ਹਵਾਈ ਅੱਡੇ ਦਾ ਕੀਤਾ ਉਦਘਾਟਨ

News Online
2 Min Read

ਆਪਣਾ ਪੰਜਾਬ ਮੀਡੀਆ :  ਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੀ ਗੁਰੂ ਰਵਿਦਾਸ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਦੌਰੇ ’ਤੇ ਪੁੱਜੇ। ਉਨ੍ਹਾਂ ਆਦਮਪੁਰ ਹਵਾਈ ਅੱਡੇ ਦਾ ਨਵਾਂ ਨਾਮ ‘ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡਾ, ਆਦਮਪੁਰ’ ਰੱਖਣ ਦਾ ਰਸਮੀ ਐਲਾਨ ਕੀਤਾ। ਉਨ੍ਹਾਂ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ’ਤੇ ਟਰਮੀਨਲ ਇਮਾਰਤ ਦਾ ਵੀ ਉਦਘਾਟਨ ਕੀਤਾ। ਇੱਥੋਂ ਸ੍ਰੀ ਮੋਦੀ ਡੇਰਾ ਸੱਚਖੰਡ ਬੱਲਾਂ ਪੁੱਜੇ।

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਸੰਤ ਨਿਰੰਜਨ ਦਾਸ ਨੂੰ ਪਦਮਸ੍ਰੀ ਪੁਰਸਕਾਰ ਦੇਣ ਦਾ ਐਲਾਨ ਵੀ ਕੀਤਾ ਸੀ। ਉਪਰੰਤ ਪੀ ਐਮ ਮੋਦੀ ਡੇਰਾ ਬੱਲਾਂ ਪੁੱਜੇ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਡੇਰਾ ਪ੍ਰਬੰਧਕਾਂ ਨੇ ਸਵਾਗਤ ਕੀਤਾ। ਇਸ ਮੌਕੇ ਵਿਆਨਾ ਗੋਲੀ ਕਾਂਡ ਦੀ ਵੀ ਗੱਲ ਕੀਤੀ ਗਈ। ਡੇਰਾ ਪ੍ਰਬੰਧਕਾਂ ਨੇ ਕਿਹਾ ਕਿ ਉਨ੍ਹਾਂ ’ਤੇ ਗੋਲੀਆਂ ਚਲਾਈਆਂ ਗਈਆਂ ਪਰ ਪੰਜਾਬ ਵਿਚ ਧਰਮ ਪਰਿਵਰਤਨ ਨਹੀਂ ਹੋਣ ਦਿੱਤਾ। ਇਸ ਵੇਲੇ ਕਰੋੜਾਂ ਲੋਕ ਡੇਰੇ ਨਾਲ ਜੁੜੇ ਹੋਏ ਹਨ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਇੱਥੇ ਆਏ ਹਨ, ਉਨ੍ਹਾਂ ਦਾ ਸਵਾਗਤ ਹੈ। ਡੇਰਾ ਪ੍ਰਬੰਧਕ ਨੇ ਕਿਹਾ ਕਿ 78 ਸਾਲਾਂ ਵਿਚ ਕਿਸੇ ਨੇ ਵੀ ਉਨ੍ਹਾਂ ਦੇ ਸਮਾਜ ਬਾਰੇ ਨਹੀਂ ਸੋਚਿਆ ਪਰ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਸਮਾਜ ਦੀ ਸਾਰ ਲਈ ਹੈ ਤੇ ਖੁਦ ਇੱਥੇ ਆਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਕਰਨ ਤੋਂ ਪਹਿਲਾਂ ਪੰਜਾਬ ਦੀ ਧਰਤੀ ਨੂੰ ਸਿਜਦਾ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸੰਤ ਨਿਰੰਜਣ ਨੂੰ ਪਦਮਸ੍ਰੀ ਦਿੱਤਾ। ਉਨ੍ਹਾਂ ਕਿਹਾ ਕਿ ਸੰਤਾਂ ਨੇ ਹਮੇਸ਼ਾ ਬਰਾਬਰਤਾ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਗੁਰੂ ਰਵਿਦਾਸ ਨਾਲ ਜਨਮ ਭੂਮੀ ਨਾਲ ਰਿਸ਼ਤਾ ਹੈ।

Share This Article
Leave a Comment

Leave a Reply