Shivraj Chouhan ਦਾ ਐਲਾਨ; ਖੇਤੀਬਾੜੀ ਮੰਤਰਾਲੇ ਦੇ ਅਧਿਕਾਰੀ 1 ਸਾਲ ਤੱਕ ਨਹੀਂ ਖਰੀਦਣਗੇ ਸੋਨਾ

News Online
1 Min Read

ਆਪਣਾ ਪੰਜਾਬ ਮੀਡੀਆ : ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਅਗਵਾਈ ਵਾਲੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰਾਲਿਆਂ ਦੇ ਅਧਿਕਾਰੀਆਂ ਨੇ ਸਮੂਹਿਕ ਤੌਰ ‘ਤੇ ਅਗਲੇ ਇੱਕ ਸਾਲ ਲਈ ਸੋਨਾ ਨਾ ਖਰੀਦਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਨੇ ਇਹ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਗਰਿਕਾਂ ਨੂੰ ਕੀਤੀ ਉਸ ਹਾਲੀਆ ਅਪੀਲ ਦੇ ਤਹਿਤ ਕੀਤਾ ਹੈ, ਜਿਸ ਵਿੱਚ ਭਾਰਤੀ ਅਰਥਵਿਵਸਥਾ ਨੂੰ ਮਜ਼ਬੂਤ ​​ਕਰਨ ਅਤੇ ਪੱਛਮੀ ਏਸ਼ੀਆ ਦੇ ਟਕਰਾਅ (ਯੁੱਧ) ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਬਚਾਉਣ ਲਈ ਸਾਧਨਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀ ਗੱਲ ਕਹੀ ਗਈ ਸੀ।

ਕੇਂਦਰੀ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਤੇ ਪੇਂਡੂ ਵਿਕਾਸ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਸਮੂਹਿਕ ਤੌਰ ‘ਤੇ ਅਗਲੇ ਇੱਕ ਸਾਲ ਤੱਕ ਸੋਨਾ ਨਾ ਖਰੀਦਣ ਦਾ ਫੈਸਲਾ ਕੀਤਾ ਹੈ। ਅਧਿਕਾਰੀਆਂ ਦੇ ਸਰਕਾਰੀ ਦੌਰੇ ਅਤੇ ਯਾਤਰਾਵਾਂ ਸੀਮਤ ਕੀਤੀਆਂ ਜਾਣਗੀਆਂ ਅਤੇ ਲੋੜ ਮੁਤਾਬਕ ਹੀ ਮਨਜ਼ੂਰੀ ਦਿੱਤੀ ਜਾਵੇਗੀ। ਕਿਸੇ ਥਾਂ ‘ਤੇ ਖ਼ੁਦ ਜਾ ਕੇ ਕੀਤੇ ਜਾਣ ਵਾਲੇ ਦੌਰੇ ਸਿਰਫ਼ ਬਹੁਤ ਜ਼ਰੂਰੀ ਕੰਮਾਂ ਲਈ ਹੋਣਗੇ, ਜਦਕਿ ਬਾਕੀ ਸਾਰੇ ਕੰਮ ਅਤੇ ਮੀਟਿੰਗਾਂ ਵੀਡੀਓ ਕਾਨਫਰੰਸਿੰਗ (ਵਰਚੁਅਲ ਮਾਧਿਅਮ) ਰਾਹੀਂ ਹੀ ਕੀਤੀਆਂ ਜਾਣਗੀਆਂ।

Share This Article
Leave a Comment

Leave a Reply