ਸਿੰਧੂ ਜਲ ਸੰਧੀ ਮੁਅੱਤਲ ਕਰਨ ਦਾ ਫ਼ੈਸਲਾ ਸਿੰਧੂ ਘਾਟੀ ਦੀ ਸਭਿਅਤਾ ’ਤੇ ਹਮਲਾ ਕਰਾਰ
apna punjab media – ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਕਿਹਾ ਕਿ ਜੇ ਭਾਰਤ ਨੇ ਜੰਗ ਲਈ ਮਜਬੂਰ ਕੀਤਾ ਤਾਂ ਦੇਸ਼ ਪਿੱਛੇ ਨਹੀਂ ਹਟੇਗਾ। ਉਨ੍ਹਾਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦਾ ਭਾਰਤ ਦਾ ਫ਼ੈਸਲਾ ਸਿੰਧੂ ਘਾਟੀ ਦੀ ਸਭਿਅਤਾ ਅਤੇ ਸੱਭਿਆਚਾਰ ’ਤੇ ਹਮਲਾ ਕਰਾਰ ਦਿੱਤਾ। ਸਿੰਧੀ ਸੰਤ ਸ਼ਾਹ ਅਬਦੁਲ ਲਤੀਫ ਭਿਟਾਈ ਦੀ ਦਰਗਾਹ ’ਤੇ ਸਾਲਾਨਾ ਸਮਾਰੋਹ ਨੂੰ ਸੰਬੋਧਨ ਕਰਦਿਆਂ ਬਿਲਾਵਲ ਨੇ ਕਿਹਾ ਕਿ ਪਾਕਿਸਤਾਨ ਹਮੇਸ਼ਾ ਸ਼ਾਂਤੀ ਦੀ ਵਕਾਲਤ ਕਰਦਾ ਹੈ ਪਰ ਜੇ ਭਾਰਤ ਵੱਲੋਂ ਇਸ ਨੂੰ ਜੰਗ ਲਈ ਮਜਬੂਰ ਕੀਤਾ ਜਾਂਦਾ ਹੈ ਤਾਂ ਦੇਸ਼ ਪਿੱਛੇ ਨਹੀਂ ਹਟੇਗਾ।
ਉਨ੍ਹਾਂ ਕਿਹਾ ਕਿ ਸ਼ਾਹ ਅਬਦੁਲ ਲਤੀਫ ਭਿਟਾਈ ਦੀ ਧਰਤੀ ਤੋਂ ਅਸੀਂ ਮੋਦੀ ਸਰਕਾਰ ਨੂੰ ਸੁਨੇਹਾ ਦੇਵਾਂਗੇ ਕਿ ਜੇ ਜੰਗ ਹੋਈ ਤਾਂ ਅਸੀਂ ਪਿੱਛੇ ਨਹੀਂ ਹਟਾਂਗੇ, ਅਸੀਂ ਝੁਕਾਂਗੇ ਨਹੀਂ, ਜੇ ਤੁਸੀਂ ਸਿੰਧੂ ਨਦੀ ’ਤੇ ਹਮਲਾ ਕਰਨ ਬਾਰੇ ਸੋਚਿਆ ਵੀ ਤਾਂ ਪਾਕਿਸਤਾਨ ਦੇ ਹਰ ਸੂਬੇ ਦੇ ਲੋਕ ਤੁਹਾਡਾ ਸਾਹਮਣਾ ਕਰਨ ਲਈ ਤਿਆਰ ਰਹਿਣਗੇ।
ਪਹਿਲਗਾਮ ਵਿੱਚ 22 ਅਪਰੈਲ ਨੂੰ ਅਤਿਵਾਦੀ ਹਮਲੇ ਤੋਂ ਇੱਕ ਦਿਨ ਬਾਅਦ ਭਾਰਤ ਵੱਲੋਂ ਪਾਕਿਸਤਾਨ ਖ਼ਿਲਾਫ਼ ਕਈ ਸਖ਼ਤ ਕਦਮ ਚੁੱਕੇ, ਜਿਸ ਵਿੱਚ 1960 ਦੀ ਸਿੰਧੂ ਜਲ ਸੰਧੀ ਨੂੰ ਮੁਲਤਵੀ ਕਰਨਾ ਵੀ ਸ਼ਾਮਲ ਹੈ। ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਨੇ ਕਿਹਾ ਕਿ ਸਿੰਧੂ ਦਰਿਆ ਨਾ ਸਿਰਫ਼ ਦੇਸ਼ ਦੇ ਪਾਣੀ ਦਾ ਇਕਲੌਤਾ ਵੱਡਾ ਸੋਮਾ ਹੈ, ਸਗੋਂ ਇਹ ਆਪਣੇ ਲੋਕਾਂ ਦੇ ਸਮੁੱਚੇ ਇਤਿਹਾਸ ਨਾਲ ਵੀ ਡੂੰਘਾ ਜੁੜਿਆ ਹੋਇਆ ਹੈ। ਸਿੰਧੂ ਸੱਭਿਅਤਾ ਇਸ ਨਦੀ ਨਾਲ ਜੁੜੀ ਹੋਈ ਹੈ।ਬਿਲਾਵਲ ਨੇ ਕਿਹਾ ਕਿ 20 ਕਰੋੜ ਲੋਕਾਂ ਨੂੰ ਪਾਣੀ ਦੀ ਸਪਲਾਈ ਬੰਦ ਕਰਨ ਦੀਆਂ ਧਮਕੀਆਂ ਖ਼ਿਲਾਫ਼ ਪਾਕਿਸਤਾਨ ਦੀ ਆਵਾਜ਼ ਆਲਮੀ ਪੱਧਰ ’ਤੇ ਬੁਲੰਦ ਕੀਤੀ ਗਈ ਹੈ।
ਬਿਲਾਵਲ ਭੁੱਟੋ ਜ਼ਰਦਾਰੀ ਦੇ ਇਸ ਬਿਆਨ ਬਾਰੇ ਤੁਹਾਡਾ ਕੀ ਕਹਿਣਾ ਹੈ? ਕੀ ਤੁਹਾਨੂੰ ਲੱਗਦਾ ਹੈ ਕਿ ਇਸ ਤਰ੍ਹਾਂ ਦੇ ਸਿਆਸੀ ਬਿਆਨ ਭਾਰਤ ਅਤੇ ਪਾਕਿਸਤਾਨ ਦੇ ਸਬੰਧਾਂ ‘ਤੇ ਹੋਰ ਨਕਾਰਾਤਮਕ ਅਸਰ ਪਾਉਂਦੇ ਹਨ? ਆਪਣੀ ਰਾਇ ਕਮੈਂਟ ਬਾਕਸ ਵਿੱਚ ਜ਼ਰੂਰ ਸਾਂਝੀ ਕਰੋ।
#ਬਿਲਾਵਲਭੁੱਟੋ #ਪਾਕਿਸਤਾਨ #ਭਾਰਤ #ਸਿੰਧੂਜਲਸੰਧੀ #ਰਾਜਨੀਤੀ #ਅੰਤਰਰਾਸ਼ਟਰੀਸਬੰਧ #BilawalBhutto #Pakistan #India #IndusWatersTreaty #Politics #BreakingNews

