ਨਿਤਿਨ ਨਬੀਨ ਨੂੰ ਭਾਜਪਾ ਦੇ ਨਵੇਂ 12ਵਾਂ ਕੌਮੀ ਪ੍ਰਧਾਨ ਵਜੋਂ ਐਲਾਨਿਆ

News Online
2 Min Read

ਆਪਣਾ ਪੰਜਾਬ ਮੀਡੀਆ: ਨਿਤਿਨ ਨਬੀਨ ਨੂੰ ਅੱਜ ਰਸਮੀ ਤੌਰ ’ਤੇ ਭਾਜਪਾ ਦਾ 12ਵਾਂ ਕੌਮੀ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਭਾਜਪਾ ਆਗੂ ਜੇ ਪੀ ਨੱਢਾ ਦੀ ਥਾਂ ਲਈ ਹੈ ਅਤੇ ਪਾਰਟੀ ਲਈ ਨਵੇਂ ਦੌਰ ਦੀ ਸ਼ੁਰੂਆਤ ਕੀਤੀ ਕਿਉਂਕਿ ਪਾਰਟੀ ਕੌਮੀ ਰਾਜਨੀਤੀ ’ਚ ਪਕੜ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪਾਰਟੀ ਦੀਆਂ ਜਥੇਬੰਦਕ ਚੋਣਾਂ ਦੇ ਰਿਟਰਨਿੰਗ ਅਫ਼ਸਰ ਕੇ ਲਕਸ਼ਮਣ ਨੇ ਜਥੇਬੰਦਕ ਚੋਣ ਦੇ ਨਤੀਜੇ ਐਲਾਨੇ ਤੇ 45 ਸਾਲਾ ਨਬੀਨ ਨੂੰ ਚੋਣ ਸਰਟੀਫਿਕੇਟ ਸੌਂਪਿਆ। ਉਹ ਪਾਰਟੀ ਦੇ ਇਸ ਅਹੁਦੇ ’ਤੇ ਬੈਠਣ ਵਾਲੇ ਹੁਣ ਤੱਕ ਦੇ ਸਭ ਤੋਂ ਨੌਜਵਾਨ ਪ੍ਰਧਾਨ ਹਨ।

ਭਾਜਪਾ ਦੇ ਪਾਰਟੀ ਹੈੱਡਕੁਆਰਟਰ ’ਚ ਸ੍ਰੀ ਨਬੀਨ ਦੇ ਅਹੁਦਾ ਸੰਭਾਲਣ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੀਨੀਅਰ ਮੰਤਰੀ ਰਾਜਨਾਥ ਸਿੰਘ, ਅਮਿਤ ਸ਼ਾਹ, ਨਿਤਿਨ ਗਡਕਰੀ ਤੇ ਹੋਰ ਆਗੂ ਹਾਜ਼ਰ ਸਨ। ਅਹੁਦਾ ਸੰਭਾਲਣ ਮਗਰੋਂ ਸ੍ਰੀ ਨਬੀਨ ਨੇ ਲੋਕਾਂ ਤੇ ਖਾਸ ਤੌਰ ’ਤੇ ਨੌਜਵਾਨਾਂ ਨੂੰ ਰਾਜਨੀਤੀ ’ਚ ਆਉਣ ਦੀ ਅਪੀਲ ਕੀਤੀ ਤਾਂ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਕਸਿਤ ਭਾਰਤ ਦਾ ਸੰਕਲਪ ਪੂਰਾ ਕੀਤਾ ਜਾ ਸਕੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਉਨ੍ਹਾਂ ਦੇ ਕੰਮ ਬਦਲੇ ਬਣਦਾ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸੇ ਦੌਰਾਨ ਕੇਂਦਰ ਸਰਕਾਰ ਨੇ ਭਾਜਪਾ ਪ੍ਰਧਾਨ ਨਿਤਿਨ ਨਬੀਨ ਨੂੰ ਸਿਖਰਲੇ ਵਰਗ ਦੀ ਵੀ ਆਈ ਪੀ ਸੁਰੱਖਿਆ ਮੁਹੱਈਆ ਕੀਤੀ ਹੈ। ਸੀ ਆਰ ਪੀ ਐੱਫ ਸ੍ਰੀ ਨਬੀਨ ਨੂੰ ‘ਜ਼ੈੱਡ’ ਸੁਰੱਖਿਆ ਮੁਹੱਈਆ ਕਰੇਗੀ।

Share This Article
Leave a Comment

Leave a Reply