ਟਰੰਪ ਤੋਂ ਇਲਾਵਾ ਕਿਸੇ ਨੇ ਨਹੀਂ ਕਿਹਾ ਕਿ ਭਾਰਤ ਰੂਸੀ ਤੇਲ ਨਹੀਂ ਖਰੀਦੇਗਾ: ਲਾਵਰੋਵ

News Online
1 Min Read

ਆਪਣਾ ਪੰਜਾਬ ਮੀਡੀਆ : ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਇਲਾਵਾ ਕਿਸੇ ਹੋਰ ਨੇ ਇਹ ਐਲਾਨ ਨਹੀਂ ਕੀਤਾ ਕਿ ਭਾਰਤ ਰੂਸੀ ਤੇਲ ਖਰੀਦਣਾ ਬੰਦ ਕਰੇਗਾ। ਉਹ ਸਟੇਟ ਡੂਮਾ ਵਿੱਚ ਸੰਸਦ ਮੈਂਬਰ ਦੇ ਸਵਾਲ ਦਾ ਜਵਾਬ ਦੇ ਰਹੇ ਸਨ।
ਲਾਵਰੋਵ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਹੋਰ ਭਾਰਤੀ ਨੇਤਾਵਾਂ ਵੱਲੋਂ ਅਜਿਹਾ ਕੋਈ ਬਿਆਨ ਨਹੀਂ ਸੁਣਿਆ। ਉਨ੍ਹਾਂ ਦੋਸ਼ ਲਗਾਇਆ ਕਿ ਵਾਸ਼ਿੰਗਟਨ ਟੈਰਿਫ, ਪਾਬੰਦੀਆਂ ਅਤੇ ਹੋਰ “ਜ਼ਬਰਦਸਤੀ ਉਪਾਵਾਂ” ਰਾਹੀਂ ਭਾਰਤ ਸਮੇਤ ਕਈ ਦੇਸ਼ਾਂ ’ਤੇ ਰੂਸੀ ਤੇਲ ਨਾ ਖਰੀਦਣ ਲਈ ਦਬਾਅ ਬਣਾ ਰਿਹਾ ਹੈ।ਉਨ੍ਹਾਂ ਇਹ ਵੀ ਦਰਸਾਇਆ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਬ੍ਰਿਕਸ ਮੰਚ ’ਤੇ ਊਰਜਾ ਸੁਰੱਖਿਆ ਨੂੰ ਪ੍ਰਮੁੱਖ ਤਰਜੀਹ ਕਰਾਰ ਦਿੱਤਾ ਹੈ। ਲਾਵਰੋਵ ਮੁਤਾਬਕ ਦਸੰਬਰ 2025 ਵਿੱਚ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਭਾਰਤ ਯਾਤਰਾ ਨੇ ਦੋਵੇਂ ਦੇਸ਼ਾਂ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤੀ ਦਿੱਤੀ ਹੈ।

Share This Article
Leave a Comment

Leave a Reply