ਆਪਣਾ ਪੰਜਾਬ ਮੀਡੀਆ : ਲੋਕ ਸਭਾ ਵਿਚ ਬਜਟ ਸੈਸ਼ਨ ਦੌਰਾਨ ਖਾਸਾ ਹੰਗਾਮਾ ਹੋਇਆ। ਇਸ ਦੌਰਾਨ ਰੌਲਾ ਰੱਪਾ ਪਿਆ ਜਿਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਸ਼ਣ ਨਾ ਦੇ ਸਕੇ। ਇਹ 2004 ਤੋਂ ਬਾਅਦ ਪਹਿਲੀ ਵਾਰ ਹੋਇਆ ਹੈ ਜਦੋਂ ਪ੍ਰਧਾਨ ਮੰਤਰੀ ਨੇ ਸੰਬੋਧਨ ਨਾ ਕੀਤਾ ਤੇ ਧੰਨਵਾਦ ਮਤਾ ਪਾਸ ਹੋਇਆ। ਇਸ ਤੋਂ ਪਹਿਲਾਂ ਸਾਲ 2004 ਦੌਰਾਨ ਉਸ ਵੇਲੇ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਧੰਨਵਾਦ ਪ੍ਰਸਤਾਵ ਵੇਲੇ ਬੋਲਣ ਨਹੀਂ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੂੰ ਲੋਕ ਸਭਾ ਵਿਚ ਬੋਲਣ ਨਾ ਦੇਣ ’ਤੇ ਵਿਰੋਧੀ ਧਿਰਾਂ ਦੇ ਮੈਂਬਰਾਂ ਨੇ ਵਿਰੋਧ ਪ੍ਰਗਟਾਇਆ। ਜਾਣਕਾਰੀ ਅਨੁਸਾਰ ਅੱਜ ਰਾਜ ਸਭਾ ਤੇ ਲੋਕ ਸਭਾ ਵਿਚ ਖਾਸਾ ਹੰਗਾਮਾ ਹੋਇਆ। ਇਸ ਹੰਗਾਮੇ ਦਰਮਿਆਨ ਲੋਕ ਸਭਾ ਨੂੰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਵਿਰੋਧੀ ਧਿਰਾਂ ਨੇ ਨਾਅਰੇਬਾਜ਼ੀ ਕੀਤੀ।

