ਆਤਮ ਵਿਸ਼ਵਾਸ ਨਾਲ ਭਰਿਆ ਹੈ ਅੱਜ ਦਾ ਭਾਰਤ- ਪ੍ਰਧਾਨ ਮੰਤਰੀ ਮੋਦੀ

News Online
1 Min Read

ਆਪਣਾ ਪੰਜਾਬ ਮੀਡੀਆ : ਬਜਟ ਸੈਸ਼ਨ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਪਹੁੰਚੇ। ਇਸ ਮੌਕੇ ਉਨ੍ਹਾਂ ਬਜਟ ਸੈਸ਼ਨ ’ਤੇ ਸੰਬੋਧਨ ਕੀਤਾ।ਉਨ੍ਹਾਂ ਕਿਹਾ ਕਿ ਇਸ ਸੈਸ਼ਨ ਆਪਣੇ ਆਪ ਵਿਚ ਹੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨੇ ਬੀਤੇ ਦਿਨ ਬੜੇ ਸਰਲ ਸ਼ਬਦਾਂ ’ਚ ਆਪਣੀਆਂ ਭਾਵਨਾਵਾਂ ਪੇਸ਼ ਕੀਤੀਆਂ ਸਨ। ਉਨ੍ਹਾਂ ਦਾ ਭਾਸ਼ਣ ਸਾਰੇ ਦੇਸ਼ਵਾਸੀਆਂ ਦੀ ਆਵਾਜ਼ ਸੀ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਦੁਨੀਆ ਲਈ ਆਸ਼ਾ ਦੀ ਕਿਰਨ ਹੈ ਤੇ ਅੱਜ ਦਾ ਭਾਰਤ ਆਤਮ‌ ਵਿਸ਼ਵਾਸ ਨਾਲ ਭਰਿਆ ਹੈ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਦਾ ਕੱਲ੍ਹ ਦਾ ਭਾਸ਼ਣ 140 ਕਰੋੜ ਭਾਰਤੀਆਂ ਦੇ ਵਿਸ਼ਵਾਸ ਦਾ ਪ੍ਰਗਟਾਵਾ ਸੀ, ਉਨ੍ਹਾਂ ਦੀ ਸਮਰੱਥਾ ਦਾ ਲੇਖਾ-ਜੋਖਾ ਸੀ ਅਤੇ ਉਨ੍ਹਾਂ ਦੀਆਂ ਇੱਛਾਵਾਂ ਦਾ ਖਾਕਾ ਸੀ, ਖਾਸ ਕਰਕੇ ਨੌਜਵਾਨਾਂ ਦਾ। ਸਾਰੇ ਸੰਸਦ ਮੈਂਬਰਾਂ ਲਈ ਰਾਸ਼ਟਰਪਤੀ ਨੇ ਉਨ੍ਹਾਂ ਦਾ ਮਾਰਗਦਰਸ਼ਨ ਕਰਨ ਲਈ ਕਈ ਗੱਲਾਂ ਵੀ ਕਹੀਆਂ। ਸੈਸ਼ਨ ਦੀ ਸ਼ੁਰੂਆਤ ਅਤੇ 2026 ਵਿਚ ਰਾਸ਼ਟਰਪਤੀ ਦੁਆਰਾ ਪ੍ਰਗਟਾਈਆਂ ਗਈਆਂ ਉਮੀਦਾਂ ਸੰਬੰਧੀ ਮੈਨੂੰ ਵਿਸ਼ਵਾਸ ਹੈ ਕਿ ਸਾਰੇ ਸੰਸਦ ਮੈਂਬਰਾਂ ਨੇ ਇਸ ਨੂੰ ਗੰਭੀਰਤਾ ਨਾਲ ਲਿਆ ਹੈ।

Share This Article
Leave a Comment

Leave a Reply