Trump Praises Modi: ਨਰਿੰਦਰ ਮੋਦੀ ਦਾ ਸਤਿਕਾਰ ਕਰਦੈ, ਭਾਰਤ ਨਾਲ ਵਧੀਆ ਵਪਾਰਕ ਸਮਝੌਤਾ ਕਰਾਂਗੇ: ਟਰੰਪ

News Online
1 Min Read

ਆਪਣਾ ਪੰਜਾਬ ਮੀਡੀਆ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਉਹ ਆਪਣੇ ਦੋਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਹੁਤ ਸਤਿਕਾਰ ਕਰਦੇ ਹਨ ਅਤੇ ਦੋਵੇਂ ਦੇਸ਼ ਇੱਕ ਵਧੀਆ ਵਪਾਰਕ ਸਮਝੌਤਾ ਕਰਨਗੇ। ਟਰੰਪ ਨੇ ਮੋਦੀ ਬਾਰੇ ਕਿਹਾ ਕਿ ਉਹ ਸ਼ਾਨਦਾਰ ਇਨਸਾਨ ਅਤੇ ਉਨ੍ਹਾਂ ਦੇ ਚੰਗੇ ਦੋਸਤ ਹਨ। ਇਸ ਵੇਲੇ ਦੋਵਾਂ ਦੇਸ਼ਾਂ ਦਰਮਿਆਨ ਵਧੀਆ ਸਮਝੌਤਾ ਹੋਣ ਜਾ ਰਿਹਾ ਹੈ। ਇਹ ਟਿੱਪਣੀਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਰਲਡ ਇਕਨੌਮਿਕ ਫੋਰਮ ਦੀ ਸਾਲਾਨਾ ਮੀਟਿੰਗ ਵਿੱਚ ਕੀਤੀਆਂ।

ਇਸ ਤੋਂ ਪਹਿਲਾਂ ਅਮਰੀਕਾ ਦੇ ਵਣਜ ਸਕੱਤਰ ਹਾਵਰਡ ਲੁਟਨਿਕ ਨੇ ਕਿਹਾ ਸੀ ਕਿ ਭਾਰਤ ਨਾਲ ਵਪਾਰਕ ਸਮਝੌਤਾ ਇਸ ਲਈ ਨਹੀਂ ਹੋ ਸਕਿਆ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਫ਼ੋਨ ਨਹੀਂ ਕੀਤਾ। ‘ਆਲ-ਇਨ ਪੋਡਕਾਸਟ’ (All-in Podcast) ਨੂੰ ਦਿੱਤੇ ਇੱਕ ਇੰਟਰਵਿਊ ਵਿੱਚ ਲੁਟਨਿਕ ਨੇ ਦੱਸਿਆ ਕਿ ਭਾਰਤ-ਅਮਰੀਕਾ ਵਪਾਰਕ ਸਮਝੌਤਾ ਹੁਣ ਤੱਕ ਕਿਉਂ ਨਹੀਂ ਹੋਇਆ।

Share This Article
Leave a Comment

Leave a Reply