ਪਾਕਿਸਤਾਨ ਵੱਲੋਂ ਭਾਰਤ ਨੂੰ ਸਿੰਧ ਜਲ ਸਮਝੌਤੇ ਦਾ ਸਨਮਾਨ ਕਰਨ ਦੀ ਅਪੀਲ

News Online
1 Min Read

ਆਪਣਾ ਪੰਜਾਬ ਮੀਡੀਆ : ਪਾਕਿਸਤਾਨ ਨੇ ਅੱਜ ਭਾਰਤ ਨੂੰ ਸਿੰਧ ਜਲ ਸਮਝੌਤੇ (Indus Waters Treaty) ਦਾ ਸਨਮਾਨ ਕਰਨ ਦੀ ਅਪੀਲ ਕੀਤੀ ਹੈ। ਪਾਕਿਸਤਾਨ ਨੇ ਕਿਹਾ ਹੈ ਕਿ ਇਸ ਸਮਝੌਤੇ ਨੂੰ ਮੁਅੱਤਲ ਜਾਂ ਰੱਦ ਕਰਨ ਦੀ ਕੋਈ ਵੀ ਕੋਸ਼ਿਸ਼ ਦਰਿਆਵਾਂ ਦੇ ਹੇਠਲੇ ਪਾਸੇ ਵਸਦੇ ਦੇਸ਼ਾਂ (downstream countries) ਲਈ ਇੱਕ ਖ਼ਤਰਨਾਕ ਮਿਸਾਲ ਕਾਇਮ ਕਰੇਗੀ।ਤਾਜਿਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ ਵਿੱਚ ਕਰਵਾਈ

ਅੰਤਰਰਾਸ਼ਟਰੀ ਜਲ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਕਿਸਤਾਨ ਦੇ ਜਲਵਾਯੂ ਪਰਿਵਰਤਨ ਅਤੇ ਵਾਤਾਵਰਨ ਤਾਲਮੇਲ ਮੰਤਰੀ ਡਾ. ਮੁਸਾਦਿਕ ਮਲਿਕ ਨੇ ਭਾਰਤ ’ਤੇ ਸਾਂਝੇ ਪਾਣੀ ਦੇ ਸਰੋਤਾਂ ਦਾ ਸਿਆਸੀਕਰਨ ਕਰਨ ਦਾ ਦੋਸ਼ ਵੀ ਲਗਾਇਆ। ਉਨ੍ਹਾਂ ਕਿਹਾ ਕਿ ਸਰਹੱਦ ਪਾਰ ਵਗਣ ਵਾਲੇ ਦਰਿਆਵਾਂ ਦੇ ਮਾਮਲੇ ਵਿੱਚ ਇੱਕਪਾਸੜ ਕਾਰਵਾਈਆਂ ਕਰਨ ਨਾਲ ਜਲ ਸੁਰੱਖਿਆ, ਅੰਨ ਉਤਪਾਦਨ ਅਤੇ ਜਲਵਾਯੂ ਪਰਿਵਰਤਨ ਦੇ ਟਾਕਰੇ ਨਾਲ ਸਬੰਧਤ ਗੰਭੀਰ ਆਲਮੀ ਚੁਣੌਤੀਆਂ ਪੈਦਾ ਹੋ ਸਕਦੀਆਂ ਹਨ।

Share This Article
Leave a Comment

Leave a Reply