ਈਰਾਨ ਨੇ ਅਮਰੀਕਾ ਨਾਲ ਗੱਲਬਾਤ ਤੋਂ ਕੀਤਾ ਇਨਕਾਰ, ਟਰੰਪ ਨੂੰ ਦਿੱਤੀ ਸਖ਼ਤ ਚੇਤਾਵਨੀ

News Online
1 Min Read

ਆਪਣਾ ਪੰਜਾਬ ਮੀਡੀਆ :  ਅਮਰੀਕਾ-ਇਜ਼ਰਾਈਲ ਹਮਲਿਆਂ ਤੋਂ ਬਾਅਦ ਈਰਾਨ ਦਾ ਰੁਖ਼ ਹੋਰ ਸਖ਼ਤ ਹੋ ਗਿਆ ਹੈ। ਈਰਾਨ ਦੇ ਸੀਨੀਅਰ ਸੁਰੱਖਿਆ ਅਧਿਕਾਰੀ ਅਲੀ ਲਾਰੀਜਾਨੀ ਨੇ ਸਪਸ਼ਟ ਕੀਤਾ ਹੈ ਕਿ ਤਹਿਰਾਨ ਅਮਰੀਕਾ ਨਾਲ ਕੋਈ ਗੱਲਬਾਤ ਨਹੀਂ ਕਰੇਗਾ। ਉਨ੍ਹਾਂ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਅਸੀਂ ਅਮਰੀਕਾ ਨਾਲ ਗੱਲਬਾਤ ਨਹੀਂ ਕਰਾਂਗੇ,” ਅਤੇ ਵਿਚੋਲਿਆਂ ਰਾਹੀਂ ਗੱਲਬਾਤ ਦੀਆਂ ਖ਼ਬਰਾਂ ਨੂੰ ਖਾਰਜ ਕਰ ਦਿੱਤਾ।

ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਹਾਲੀਆ ਹਮਲਿਆਂ ਵਿੱਚ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਮੇਨੀ ਦੀ ਮੌਤ ਤੋਂ ਬਾਅਦ ਤਣਾਅ ਚਰਮ ’ਤੇ ਹੈ। ਦੂਜੇ ਪਾਸੇ, ਡੋਨਾਲਡ ਟਰੰਪ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕੀ ਅਤੇ ਇਜ਼ਰਾਈਲੀ ਫੌਜੀ ਕਾਰਵਾਈਆਂ ਕਈ ਹਫ਼ਤਿਆਂ ਤੱਕ ਜਾਰੀ ਰਹਿ ਸਕਦੀਆਂ ਹਨ ਅਤੇ ਈਰਾਨ ਨੂੰ ਆਤਮ ਸਮਰਪਣ ਨਾ ਕਰਨ ’ਤੇ ਹੋਰ ਹਮਲਿਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਈਰਾਨ ਨੇ ਇਸ ਕਾਰਵਾਈ ਨੂੰ “ਲਾਲ ਲਕੀਰ ਪਾਰ ਕਰਨ” ਦੇ ਬਰਾਬਰ ਕਰਾਰ ਦਿੰਦਿਆਂ ਕਿਹਾ ਹੈ ਕਿ ਉਹ ਇਸ ਦਾ ਜਵਾਬ ਦੇਣ ਲਈ ਤਿਆਰ ਹੈ, ਜਿਸ ਨਾਲ ਖੇਤਰ ਵਿੱਚ ਜੰਗ ਦਾ ਖ਼ਤਰਾ ਹੋਰ ਵੱਧ ਗਿਆ ਹੈ।

Share This Article
Leave a Comment

Leave a Reply