Trump ਦੀ ਧਮਕੀ ਤੋਂ ਬਾਅਦ ਅਮਰੀਕੀ ਹਿੱਸੇਦਾਰੀ ਵਾਲੀਆਂ ਕੰਪਨੀਆਂ ਨੂੰ ਤਬਾਹ ਕਰਨ ਦੀ ਚਿਤਾਵਨੀ

News Online
2 Min Read

ਆਪਣਾ ਪੰਜਾਬ ਮੀਡੀਆ : ਇਰਾਨ ਦੇ ਰੈਵੋਲਿਊਸ਼ਨਰੀ ਗਾਰਡਜ਼ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਰਾਨ ਦੇ ਊਰਜਾ ਕੇਂਦਰਾਂ ਜਾਂ ਤੇਲ ਭੰਡਾਰਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਹੈ ਤਾਂ ਉਹ ਉਨ੍ਹਾਂ ਸਾਰੀਆਂ ਕੰਪਨੀਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਗੇ ਜਿਨ੍ਹਾਂ ਵਿੱਚ ਅਮਰੀਕੀ ਹਿੱਸੇਦਾਰੀ (U.S. shares) ਹੈ। ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਖੇਤਰ ਵਿੱਚ ਤਣਾਅ ਆਪਣੇ ਸਿਖਰ ‘ਤੇ ਹੈ ਅਤੇ ਇਰਾਨ ਦਾ ਅਮਰੀਕਾ ਤੇ ਇਜ਼ਰਾਈਲ ਨਾਲ ਸੰਘਰਸ਼ ਲਗਾਤਾਰ ਵਧ ਰਿਹਾ ਹੈ। ਪੱਛਮੀ ਏਸ਼ੀਆ ਵਿੱਚ ਚੱਲ ਰਹੇ ਸੰਘਰਸ਼ ਦਾ ਸੇਕ ਹੁਣ ਪਰਮਾਣੂ ਟਿਕਾਣਿਆਂ ਤੱਕ ਪਹੁੰਚਣ ਲੱਗਿਆ ਹੈ। ਇਰਾਨ ਵੱਲੋਂ ਸ਼ਨਿਚਰਵਾਰ ਸ਼ਾਮ ਨੂੰ ਦੱਖਣੀ ਇਜ਼ਰਾਇਲੀ ਸ਼ਹਿਰ ਡਿਮੋਨਾ ਅਤੇ ਅਰਾਦ ’ਤੇ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ ਗਈਆਂ। ਇਸ ਹਮਲੇ ’ਚ ਘੱਟੋ-ਘੱਟ 64 ਵਿਅਕਤੀ ਜ਼ਖ਼ਮੀ ਹੋਏ ਹਨ ਅਤੇ 10 ਰਿਹਾਇਸ਼ੀ ਇਮਾਰਤਾਂ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਿਆ ਹੈ।

ਇਹ ਹਮਲੇ ਇਜ਼ਰਾਈਲ ਦੇ ਮੁੱਖ ਪਰਮਾਣੂ ਖੋਜ ਕੇਂਦਰ ਦੇ ਬੇਹੱਦ ਨੇੜੇ ਹੋਏ ਹਨ ਅਤੇ ਇਹ ਪਹਿਲੀ ਵਾਰ ਹੈ ਜਦੋਂ ਇਰਾਨੀ ਮਿਜ਼ਾਈਲਾਂ ਇਸ ਖੇਤਰ ਦੀ ਹਵਾਈ ਸੁਰੱਖਿਆ ਪ੍ਰਣਾਲੀ ਨੂੰ ਤੋੜਨ ਵਿੱਚ ਕਾਮਯਾਬ ਰਹੀਆਂ ਹਨ। ਇਸ ਦੇ ਜਵਾਬ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਰਾਨ ਨੂੰ 48 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਵਿਸ਼ਵ ਤੇਲ ਸਪਲਾਈ ਲਈ ਮਹੱਤਵਪੂਰਨ ਹੋਰਮੁਜ਼ ਜਲਡਮਰੂ ਮਾਰਗ ਤੁਰੰਤ ਨਾ ਖੋਲ੍ਹਿਆ ਗਿਆ ਤਾਂ ਅਮਰੀਕਾ ਇਰਾਨ ਦੇ ਸਭ ਤੋਂ ਵੱਡੇ ਪਾਵਰ ਪਲਾਂਟਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਵੇਗਾ।

Share This Article
Leave a Comment

Leave a Reply