Israel-Iran War: ਇਰਾਨ ’ਚ ਦੁਨੀਆ ਦੇ ਸਭ ਤੋਂ ਵੱਡੇ ਕੁਦਰਤੀ ਗੈਸ ਫੀਲਡ ’ਤੇ ਹਮਲਾ

News Online
1 Min Read

ਆਪਣਾ ਪੰਜਾਬ ਮੀਡੀਆ : ਇਜ਼ਰਾਈਲ ਅਤੇ ਇਰਾਨ ਵਿਚਾਲੇ ਚੱਲ ਰਹੀ ਭਿਆਨਕ ਜੰਗ ਨੇ ਹੁਣ ਪੂਰੀ ਦੁਨੀਆ ਦੇ ਊਰਜਾ ਬਾਜ਼ਾਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਜ਼ਰਾਈਲ ਵੱਲੋਂ ਇਰਾਨ ਦੇ ਖੁਫੀਆ ਮੰਤਰੀ ਦੀ ਹੱਤਿਆ ਅਤੇ ਦੁਨੀਆ ਦੇ ਸਭ ਤੋਂ ਵੱਡੇ ‘ਸਾਊਥ ਪਾਰਸ’ ਕੁਦਰਤੀ ਗੈਸ ਫੀਲਡ ’ਤੇ ਕੀਤੇ ਗਏ ਹਮਲੇ ਤੋਂ ਬਾਅਦ ਇਰਾਨ ਨੇ ਵੱਡੀ ਜਵਾਬੀ ਕਾਰਵਾਈ ਕੀਤੀ ਹੈ। ਇਰਾਨੀ ਮਿਜ਼ਾਈਲਾਂ ਨੇ ਕਤਰ ਦੇ ‘ਰਾਸ ਲਫਾਨ’ ਐਲ.ਐਨ.ਜੀ. ਪਲਾਂਟ ਅਤੇ ਸੰਯੁਕਤ ਅਰਬ ਅਮੀਰਾਤ (UAE) ਦੇ ‘ਹਬਸ਼ਾਨ’ ਗੈਸ ਕੇਂਦਰਾਂ ਨੂੰ ਨਿਸ਼ਾਨਾ ਬਣਾਇਆ, ਜਿਸ ਕਾਰਨ ਉੱਥੇ ਭਿਆਨਕ ਅੱਗ ਲੱਗ ਗਈ ਅਤੇ ਉਤਪਾਦਨ ਪੂਰੀ ਤਰ੍ਹਾਂ ਠੱਪ ਹੋ ਗਿਆ। ਇਸ ਤਣਾਅ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ 5 ਫੀਸਦ ਤੋਂ ਵਧ ਕੇ 108 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। ਇਰਾਨ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਹਮਲੇ ਨਾ ਰੁਕੇ ਤਾਂ ਇਸ ਦੇ ਨਤੀਜੇ ਪੂਰੀ ਦੁਨੀਆ ਨੂੰ ਭੁਗਤਣੇ ਪੈਣਗੇ।

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸਥਿਤੀ ’ਤੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਤੇਲ ਦੀ ਸਪਲਾਈ ਬਰਕਰਾਰ ਰੱਖਣ ਲਈ ਵੈਨੇਜ਼ੁਏਲਾ ’ਤੇ ਲੱਗੀਆਂ ਪਾਬੰਦੀਆਂ ਵਿੱਚ ਢਿੱਲ ਦਿੱਤੀ ਹੈ। ਇਸ ਦੌਰਾਨ, ਲਿਬਨਾਨ ਵਿੱਚ ਹਿਜ਼ਬੁੱਲ੍ਹਾ ਦੇ ਟਿਕਾਣਿਆਂ ’ਤੇ ਹੋਈ ਇਜ਼ਰਾਇਲੀ ਬੰਬਾਰੀ ਕਾਰਨ ਲੱਖਾਂ ਲੋਕ ਬੇਘਰ ਹੋ ਗਏ ਹਨ ਅਤੇ ਦੋਵਾਂ ਪਾਸਿਆਂ ਤੋਂ ਫੌਜੀ ਤੇ ਨਾਗਰਿਕ ਮੌਤਾਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ।

Share This Article
Leave a Comment

Leave a Reply