ਆਪਣਾ ਪੰਜਾਬ ਮੀਡੀਆ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਜੀ7 ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੀ ਬੈਠਕ ’ਚ ਹਿੱਸਾ ਲੈਣ ਲਈ ਫਰਾਂਸ ਪੁੱਜ ਗਏ ਹਨ। ਬੈਠਕ ਦੌਰਾਨ ਪੱਛਮੀ ਏਸ਼ੀਆ ਸੰਕਟ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਜਿਸ ’ਚ ਜਹਾਜ਼ਾਂ ਦੀ ਆਵਾਜਾਈ ਲਈ ਹਰਮੁਜ਼ ਜਲ ਮਾਰਗ ਖੋਲ੍ਹਣ ਬਾਰੇ ਵੀ ਚਰਚਾ ਹੋਵੇਗੀ। ਵੱਖ-ਵੱਖ ਮੁਲਕਾਂ ਦੇ ਵਿਦੇਸ਼ ਮੰਤਰੀ ਇਰਾਨ ਦੇ ਪਰਮਾਣੂ ਅਤੇ ਬੈਲਿਸਟਿਕ ਪ੍ਰੋਗਰਾਮ ਨਾਲ ਸਿੱਝਣ ਬਾਰੇ ਵੀ ਵਿਚਾਰ ਵਟਾਂਦਰਾ ਕਰਨਗੇ। ਭਾਰਤ ਜੀ7 ਦਾ ਮੈਂਬਰ ਨਹੀਂ ਹੈ ਪਰ ਉਸ ਨੂੰ ਭਾਈਵਾਲ ਮੁਲਕ ਵਜੋਂ ਫਰਾਂਸ ਨੇ ਉਚੇਚੇ ਤੌਰ ’ਤੇ ਸੱਦਾ ਭੇਜਿਆ ਹੈ।

