ਮੁੰਬਈ : ਆਪਣਾ ਪੰਜਾਬ ਮੀਡੀਆ : ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਅਤੇ ਅਦਾਕਾਰ ਰਾਜਪਾਲ ਯਾਦਵ ਨੂੰ ਇੱਕ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਕ ਧਮਕੀ ਭਰਿਆ ਸੰਦੇਸ਼ ਰਾਜਪਾਲ ਯਾਦਵ ਦੇ ਈਮੇਲ ਖਾਤੇ ’ਤੇ ਵਿਸ਼ਨੂੰ ਨਾਮ ਦੇ ਵਿਅਕਤੀ ਵੱਲੋਂ ਭੇਜਿਆ ਗਿਆ ਸੀ, ਜਿਸ ਨੇ ਕਥਿਤ ਤੌਰ ‘ਤੇ ਚੇਤਾਵਨੀ ਦਿੱਤੀ ਸੀ ਕਿ ਸ਼ਰਮਾ, ਉਸਦੇ ਪਰਿਵਾਰ, ਉਸਦੇ ਸਾਥੀਆਂ ਅਤੇ ਰਾਜਪਾਲ ਯਾਦਵ ਨੂੰ ਮਾਰ ਦਿੱਤਾ ਜਾਵੇਗਾ।
14 ਦਸੰਬਰ, 2024 ਨੂੰ ਭੇਜੀ ਗਈ ਈਮੇਲ ਨੇ ਸਬੰਧੀ ਪਰਿਵਾਰਕ ਮੈਂਬਰਾਂ ਨੇ ਪੁਲੀਸ ਨੂੰ ਸ਼ਿਕਾਇਤ ਦਰਜ ਕਰਵਾਈ। ਇਹ ਧਮਕੀ ਭਰਿਆ ਸੰਦੇਸ਼ don 99284 @gmail. com ਈਮੇਲ ਪਤੇ ਤੋਂ ਰਾਜਪਾਲ ਯਾਦਵ ਦੇ ਟੀਮ ਦੇ ਈਮੇਲ ਖਾਤੇ teamrajpalyadav @gmail. com ‘ਤੇ ਭੇਜਿਆ ਗਿਆ ਸੀ। ਇਸ ਕਾਰਨ ਤੁਰੰਤ ਕਾਰਵਾਈ ਕਰਦਿਆਂ ਯਾਦਵ ਦੀ ਪਤਨੀ ਰਾਧਾ ਰਾਜਪਾਲ ਯਾਦਵ ਨੇ ਮੁੰਬਈ ਦੇ ਅੰਬੋਲੀ ਪੁਲੀਸ ਸਟੇਸ਼ਨ ’ਚ ਸ਼ਿਕਾਇਤ ਦਰਜ ਕਰਵਾਈ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਉਹ ਹੁਣ ਧਮਕੀ ਅਤੇ ਖਤਰਨਾਕ ਈਮੇਲ ਦੇ ਪਿੱਛੇ ਵਾਲੇ ਵਿਅਕਤੀ ਦੀ ਜਾਂਚ ਕਰ ਰਹੇ ਹਨ।