ਆਪਣਾ ਪੰਜਾਬ ਮੀਡੀਆ : ਆਬਕਾਰੀ ਨੀਤੀ ਮਾਮਲੇ ’ਚ ਅਦਾਲਤ ਵੱਲੋਂ ਬਰੀ ਹੋਣ ਮਗਰੋਂ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੰਤਰ-ਮੰਤਰ ’ਤੇ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ’ਤੇ ਤਿੱਖੇ ਨਿਸ਼ਾਨੇ ਸੇਧੇ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਨੂੰ ਸੱਤਾ ਤੋਂ ਹਟਾਉਣ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ।
ਕੇਜਰੀਵਾਲ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਆਬਕਾਰੀ ਮਾਮਲੇ ’ਚ ਫਸਾਇਆ ਗਿਆ ਸੀ, ਪਰ ਅਦਾਲਤ ਦੇ ਫੈਸਲੇ ਨੇ ਉਨ੍ਹਾਂ ਨੂੰ ਬੇਕਸੂਰ ਸਾਬਤ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ “ਵਿਕਸਤ ਭਾਰਤ” ਨਹੀਂ, ਸਗੋਂ “ਰਹਿਣ ਲਾਇਕ ਭਾਰਤ” ਚਾਹੁੰਦੇ ਹਨ। ਰੈਲੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਮਨੀਸ਼ ਸਿਸੋਦੀਆ ਅਤੇ ਹੋਰ ਆਗੂ ਵੀ ਮੌਜੂਦ ਰਹੇ।

