ਆਬਕਾਰੀ ਨੀਤੀ ਮਾਮਲੇ ’ਚ Arvind Kejriwal ਹਾਈ ਕੋਰਟ ’ਚ ਪੇਸ਼

News Online
1 Min Read

ਆਪਣਾ ਪੰਜਾਬ ਮੀਡੀਆ : ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਹਾਈ ਕੋਰਟ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਬਕਾਰੀ ਨੀਤੀ ਮਾਮਲੇ ’ਚ ਜਸਟਿਸ ਸਵਰਨਾ ਕਾਂਤਾ ਸ਼ਰਮਾ ਨੂੰ ਸੁਣਵਾਈ ਤੋਂ ਲਾਂਭੇ ਹੋਣ ਦੀ ਮੰਗ ਕੀਤੀ ਹੈ। ਇਹ ਮਾਮਲਾ ਹੇਠਲੀ ਅਦਾਲਤ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਤੇ ਹੋਰਨਾਂ ਮੁਲਜ਼ਮਾਂ ਨੂੰ ਬਰੀ ਕੀਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਸੀ ਬੀ ਆਈ ਦੀ ਪਟੀਸ਼ਨ ਨਾਲ ਸਬੰਧਤ ਹੈ। ਜਸਟਿਸ ਸ਼ਰਮਾ ਨੇ ਕੇਜਰੀਵਾਲ ਦੀ ਅਰਜ਼ੀ ਰਿਕਾਰਡ ’ਤੇ ਲੈਂਦਿਆਂ ਇਸ ਦੀ ਸੁਣਵਾਈ 13 ਅਪਰੈਲ ’ਤੇ ਪਾ ਦਿੱਤੀ ਹੈ।

ਸੀ ਬੀ ਆਈ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕੇਜਰੀਵਾਲ ਦੀ ਵਿਅਕਤੀਗਤ ਤੌਰ ’ਤੇ ਪੇਸ਼ੀ ਅਤੇ ਅਰਜ਼ੀ ’ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਅਦਾਲਤ ‘ਡਰਾਮੇਬਾਜ਼ੀ’ ਦਾ ਮੰਚ ਨਹੀਂ ਹੈ ਅਤੇ ਜੇ ਕੇਜਰੀਵਾਲ ਮਾਮਲੇ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਆਪਣਾ ਵਕੀਲ ਹਟਾ ਦੇਣਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਇਹ ਸਾਜ਼ਿਸ਼ ਹੈ। 7 ਹੋਰ ਮੁਲਜ਼ਮਾਂ ਨੇ ਵੀ ਅਜਿਹੀਆਂ ਹੀ ਅਰਜ਼ੀਆਂ ਦਾਇਰ ਕੀਤੀਆਂ ਹਨ।

Share This Article
Leave a Comment

Leave a Reply