ਦੇਸ਼ ਦੀ ਰਾਜਨੀਤੀ ’ਚ ਸੱਚ ਦਾ ਸੂਰਜ ਚੜ੍ਹਿਆ: ਭਗਵੰਤ ਮਾਨ

News Online
1 Min Read

ਆਪਣਾ ਪੰਜਾਬ ਮੀਡੀਆ : ਮੁੱਖ ਮੰਤਰੀ ਭਗਵੰਤ ਮਾਨ ਨੇ ਕਥਿਤ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਦੇ ਬਰੀ ਹੋਣ ਨੂੰ ਇਤਿਹਾਸਕ ਦਿਨ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੀ ਰਾਜਨੀਤੀ ਵਿੱਚ ਸੱਚ ਦਾ ਸੂਰਜ ਚੜਿ੍ਹਆ ਹੈ।

ਵੀਡੀਓ ਸੰਦੇਸ਼ ਰਾਹੀਂ ਮਾਨ ਨੇ ਕਿਹਾ ਕਿ ਅਦਾਲਤ ਦਾ ਫੈਸਲਾ ਇਸ ਗੱਲ ਦਾ ਸਬੂਤ ਹੈ ਕਿ ਹਨੇਰੀ ਰਾਤ ਭਾਵੇਂ ਕਿੰਨੀ ਵੀ ਲੰਮੀ ਹੋਵੇ, ਸੱਚ ਦੀ ਜਿੱਤ ਜ਼ਰੂਰ ਹੁੰਦੀ ਹੈ। ਉਨ੍ਹਾਂ ਕੇਂਦਰ ’ਤੇ ਵਰ੍ਹਦਿਆਂ ਕਿਹਾ ਕਿ ਸੀ ਬੀ ਆਈ ਅਤੇ ਹੋਰ ਏਜੰਸੀਆਂ ਨੂੰ ਵਿਰੋਧੀ ਧਿਰਾਂ ਨੂੰ ਨਿਸ਼ਾਨਾ ਬਣਾਉਣ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਚੋਣਾਂ ਜਿੱਤਣ ਲਈ ਹੀ ‘ਆਪ’ ਦੀ ਸਾਰੀ ਲੀਡਰਸ਼ਿਪ ਨੂੰ ਜੇਲ੍ਹਾਂ ਵਿੱਚ ਡੱਕਿਆ ਗਿਆ ਸੀ।

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਦਿੱਲੀ ਦੀ ਅਦਾਲਤ ਵੱਲੋਂ ਕਥਿਤ ਸ਼ਰਾਬ ਘੁਟਾਲੇ ਵਿੱਚੋਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕਰਨ ਦਾ ਭਰਵਾਂ ਸਵਾਗਤ ਕੀਤਾ ਹੈ। ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਸੱਚ ਅਤੇ ਇਨਸਾਫ਼ ਦੀ ਜਿੱਤ ਹੋਈ ਹੈ। ‘ਆਪ’ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅਦਾਲਤ ਦੇ ਫੈ਼ਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਇਸ ਕੇਸ ਦਾ ਮਕਸਦ ਸਿਰਫ਼ ਅਰਵਿੰਦ ਕੇਜਰੀਵਾਲ ਨੂੰ ਬਦਨਾਮ ਕਰਨਾ ਸੀ।

Share This Article
Leave a Comment

Leave a Reply