ਆਪਣਾ ਪੰਜਾਬ ਮੀਡਿਆ : ਕੋਚੀ/ਕੋਜ਼ੀਕੋਡ਼ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਕੇਰਲਾ ’ਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਸਿਰਫ਼ ਸਰਕਾਰ ਬਦਲਣ ਲਈ ਨਹੀਂ ਹਨ ਸਗੋਂ ਸੂਬੇ ਦੇ ਭਵਿੱਖ ਨੂੰ ਬਿਹਤਰ ਬਣਾਉਣ ਲਈ ਹਨ। ਉਨ੍ਹਾਂ ਇੱਥੇ ਕੁੰਨਤੁਨਾਡੂ ਹਲਕੇ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਮਗਰੋਂ ਕੇਰਲਾ ’ਚ ਕੌਮੀ ਜਮਹੂਰੀ ਗੱਠਜੋੜ (ਐੱਨ ਡੀ ਏ) ਦਾ ਵੋਟ ਪ੍ਰਤੀਸ਼ਤ ਵਧਿਆ ਹੈ ਅਤੇ ਹੁਣ ਸੂਬੇ ’ਚ ਭਾਜਪਾ ਦੀ ਅਗਵਾਈ ਵਾਲੇ ਗੱਠਜੋੜ ਦੀ ਸਰਕਾਰ ਦਾ ਸਮਾਂ ਆ ਗਿਆ ਹੈ।
ਉਨ੍ਹਾਂ ਈਸਟਰ ਮੌਕੇ ਇਸਾਈ ਭਾਈਚਾਰੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਕੇਰਲਾ ’ਚ ਸਰਕਾਰ ਬਣਾਉਣ ਲਈ ਐੱਨ ਡੀ ਏ ਦੀ ਹਮਾਇਤ ਕਰਨ ਦਾ ਸੱਦਾ ਦਿੱਤਾ। ਇਸੇ ਦੌਰਾਨ ਸ੍ਰੀ ਸ਼ਾਹ ਨੇ ਬੇਪੋਰ ਵਿਧਾਨ ਸਭਾ ਹਲਕੇ ਵਿੱਚ ਰੋਡ ਸ਼ੋਅ ਕੀਤਾ, ਜਿੱਥੇ ਭਾਜਪਾ ਨੇਤਾ ਦੇ ਸਵਾਗਤ ਲਈ ਵੱਡੀ ਗਿਣਤੀ ਲੋਕ ਹਾਜ਼ਰ ਸਨ।

