ਆਪਣਾ ਪੰਜਾਬ ਮੀਡੀਆ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਮੰਡੀ ਵਿੱਚ ਕਣਕ ਦੀ ਖਰੀਦ ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ 122 ਲੱਖ ਟਨ ਖਰੀਦ ਦਾ ਟੀਚਾ ਰੱਖਿਆ ਗਿਆ ਹੈ। ਕਣਕ ਦੀ ਖਰੀਦ ਐਮਐਸਪੀ 2,585 ਰੁਪਏ ਪ੍ਰਤੀ ਕੁਇੰਟਲ ‘ਤੇ ਹੋਵੇਗੀ ਅਤੇ ਭੁਗਤਾਨ 24 ਘੰਟਿਆਂ ਵਿੱਚ ਖਾਤਿਆਂ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਮੰਡੀਆਂ ਵਿੱਚ ਸਟੋਰੇਜ, ਸਾਫ਼-ਸਫ਼ਾਈ, ਪਾਣੀ ਤੇ ਹੋਰ ਸਹੂਲਤਾਂ ਮੁਹੱਈਆ ਹਨ। ਕਿਸਾਨਾਂ ਨੂੰ ਸੁੱਕੀ ਕਣਕ ਲਿਆਉਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ। ਇਸ ਮੌਕੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਜਗਤਾਰ ਸਿੰਘ ਗਿੱਲ ਰਤਨਹੇੜੀ, ਬਲਾਕ ਸੰਮਤੀ ਖੰਨਾ ਦੇ ਚੇਅਰਮੈਨ ਲਖਵੀਰ ਸਿੰਘ ਗਿੱਲ, ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਕਿਸਾਨ ਤੇ ਆੜ੍ਹਤੀਏ ਮੌਜੂਦ ਸਨ।

